ਬਿਜਲੀ ਮੁਲਾਜ਼ਮਾਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ
Friday, Jun 26, 2020 - 05:09 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)— ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਟੈਕਨੀਕਲ ਯੂਨੀਅਨ ਵੱਲੋਂ ਅੱਜ ਬਿਜਲੀ ਘਰ ਟਾਂਡਾ ਵਿਖੇ ਬਠਿੰਡਾ ਥਰਮਲ ਪਲਾਂਟ ਨੂੰ ਢਾਹੇ ਜਾਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ। ਜੁਆਇੰਟ ਫੋਰਮ ਦੇ ਸੱਦੇ 'ਤੇ ਮੰਡਲ ਪ੍ਰਧਾਨ ਭੋਗਪੁਰ ਦਿਲਬਰ ਸਿੰਘ ਸੈਣੀ ਦੀ ਅਗਵਾਈ 'ਚ ਹੋਏ ਇਸ ਅਰਥੀ ਫ਼ੂਕ ਮੁਜ਼ਾਹਰੇ ਦੌਰਾਨ ਸਬਅਰਬਨ ਟਾਂਡਾ ਅਤੇ ਸਿਟੀ ਟਾਂਡਾ ਦੇ ਬਿਜਲੀ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਦੌਰਾਨ ਮੁਲਾਜ਼ਮਾਂ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਮੁਲਾਜ਼ਮਾਂ ਦਾ ਹੋਰਨਾਂ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਤੋਂ ਧਿਆਨ ਭਟਕਾਉਣ ਲਈ ਇਹ ਕਾਰਵਾਈ ਕਰ ਰਹੀ ਹੈ, ਜਿਸ ਨੂੰ ਬਿਜਲੀ ਮੁਲਾਜ਼ਮ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜ੍ਹੋ: ਸਰਬ ਪਾਰਟੀ ਮੀਟਿੰਗ ’ਤੇ ਸੁਖਬੀਰ ਬਾਦਲ ਦੇ ਵੱਡੇ ਖੁਲਾਸੇ
ਇਸ ਰੋਸ ਮੁਜ਼ਾਹਰੇ ਦੌਰਾਨ ਮੰਡਲ ਪ੍ਰਧਾਨ ਭੋਗਪੁਰ ਦਿਲਬਰ ਸਿੰਘ ਸੈਣੀ ਨੇ ਕਿਹਾ ਨੇ ਆਪਣੀਆਂ ਮੰਗਾਂ ਪ੍ਰਤੀ ਚੱਲ ਰਹੇ ਸੰਘਰਸ਼ ਨੂੰ ਉਹ ਕਿਸੇ ਵੀ ਕੀਮਤ 'ਤੇ ਕਮਜ਼ੋਰ ਨਹੀਂ ਹੋਣ ਦੇਣਗੇ। ਉਨ੍ਹਾਂ ਮੁਲਾਜ਼ਮਾਂ ਦੀ ਆਵਾਜ਼ ਆਵਾਜ਼ ਬੁਲੰਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਸੋਧ ਐਕਟ 2020ਅਤੇ ਲੇਬਰ ਐਕਟ ਪਾਸ ਕਰਨ ਜਾ ਰਹੀ ਹੈ ਅਤੇ ਹੋਰ ਮੁਲਾਜ਼ਮ ਵਿਰੋਧੀ ਫ਼ੈਸਲੇ ਲੈ ਰਹੀ ਹੈ, ਜਿਸ ਤੋਂ ਧਿਆਨ ਭਟਕਾਉਣ ਲਈ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਨੂੰ ਢਾਹਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਕੋਵਿਡ-19: ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹੁਸ਼ਿਆਰਪੁਰ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ
ਇਸ ਮੌਕੇ ਸਰਕਲ ਜਥੇਬੰਦਕ ਸਕੱਤਰ ਹੁਸ਼ਿਆਰਪੁਰ ਸਤਨਾਮ ਸਿੰਘ ਨੇ ਸੰਬੋਧਨ ਕਰਦੇ ਬਿਜਲੀ ਮੁਲਾਜ਼ਮਾਂ ਦੀ ਹੋਰਨਾਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਬਿਜਲੀ ਬੋਰਡ 'ਚ ਨਵੀਂ ਭਰਤੀ ਕੀਤੀ ਜਾਵੇ, ਪੇਅ ਬੈਂਡ ਸਕੇਲ, 23 ਸਾਲਾਂ ਬਕਾਇਆ, ਪ੍ਰਮੋਸ਼ਨ ਸਕੇਲ, ਡਿਊਟੀ ਦੌਰਾਨ ਮ੍ਰਿਤਕ ਕਰਮਚਾਰੀ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ ਅਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ। ਇਸ ਮੌਕੇ ਇਕੱਤਰ ਹੋਏ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਬੋਰਡ ਦੇ ਚੇਅਰਮੈਨ ਦੀ ਅਰਥੀ ਵੀ ਫੂਕੀ। ਇਸ ਮੌਕੇ ਰਾਜ ਕੁਮਾਰ, ਕੁਲਜਿੰਦਰ ਸਿੰਘ ਬਲੜਾ, ਯੋਗਰਾਜ ਸਿੰਘ, ਪ੍ਰਦੀਪ ਸਿੰਘ,ਪ੍ਰਸ਼ੋਤਮ ਸਿੰਘ ਜੇ. ਈ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ ਦੇ ਇਹ ਇਲਾਕੇ ਰਹਿਣਗੇ ਸੀਲ, ਕੰਟੇਨਮੈਂਟ ਜ਼ੋਨ ਦੀ ਨਵੀਂ ਲਿਸਟ ਹੋਈ ਜਾਰੀ