ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
Sunday, Mar 01, 2026 - 06:29 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸੋਮਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
ਸੁਲਤਾਨਪੁਰ ਲੋਧੀ- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਗਰਿੱਡ ਤਲਵੰਡੀ ਚੌਧਰੀਆਂ ਤੋਂ ਚੱਲਣ ਸਾਰੇ ਫੀਡਰ 2 ਤਰੀਕ ਨੂੰ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਜੀਨੀਅਰ ਜੋਗਿੰਦਰ ਸਿੰਘ ਅਤੇ ਜੇ. ਈ ਕੁਲਦੀਪ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਤਲਵੰਡੀ ਚੌਧਰੀਆਂ 66 ਕੇ ਵੀ ਲਾਈਨ ਦੀ ਰਿਪੇਅਰ ਅਧੀਨ ਹੈ। ਜਿਸ ਕਾਰਨ ਤਲਵੰਡੀ ਚੌਧਰੀਆਂ ਗਰਿੱਡ ਤੋਂ 2 ਤਰੀਕ ਦਿਨ ਸੋਮਵਾਰ ਸਵੇਰੇ 10 ਤੋਂ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਨਵਾਂਸ਼ਹਿਰ(ਤ੍ਰਿਪਾਠੀ)-ਸਹਾਇਕ ਇੰਜੀਨੀਅਰ, ਸ਼ਹਿਰੀ ਸਬ-ਡਵੀਜ਼ਨ, ਨਵਾਂਸ਼ਹਿਰ ਨੇ ਇਕ ਪ੍ਰੈੱਸ ਰਿਲੀਜ਼ ਰਾਹੀਂ ਦੱਸਿਆ ਕਿ ਸੋਮਵਾਰ, 2 ਮਾਰਚ, 2026 ਨੂੰ, 132 ਕੇ.ਵੀ. ਸਬ-ਸਟੇਸ਼ਨ, ਨਵਾਂਸ਼ਹਿਰ ਤੋਂ ਚੱਲਣ ਵਾਲੇ 11 ਕੇ.ਵੀ. ਸਿਟੀ-2 ਫੀਡਰ ਦੀ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਵੰਡ ਉਪ ਮੰਡਲ ਪੇਂਡੂ ਸਬ-ਡਵੀਜ਼ਨ, ਨਵਾਂਸ਼ਹਿਰ ਵਿਚ ਨਵੀਂ ਲਾਈਨ ਦੀ ਉਸਾਰੀ ਅਤੇ ਜ਼ਰੂਰੀ ਰੱਖ-ਰਖਾਅ ਦੇ ਕੰਮ ਲਈ ਬਿਜਲੀ ਸਪਲਾਈ ਬੰਦ ਰਹੇਗੀ। ਇਸ ਨਾਲ ਕੁਲਾਮ, ਦੁਰਗਾਪੁਰ, ਕੁਲਾਮ ਰੋਡ, ਜੌਹਲ ਕਾਲੋਨੀ, ਵਾਹੇਗੁਰੂ ਨਗਰ, ਨਫ਼ਰੀ ਕਾਲੋਨੀ, ਨਈਅਰ ਕਾਲੋਨੀ, ਪੀਰਾਂ ਵਾਲੀ ਗਲੀ ਗੜ੍ਹਸ਼ੰਕਰ ਰੋਡ, ਹਰਗੋਬਿੰਦ ਨਗਰ, ਨਿਊ ਹਰਗੋਬਿੰਦ ਨਗਰ ਅਤੇ ਹੋਰ ਸਬੰਧਤ ਖੇਤਰਾਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
