ਖੇਤੀ ਕਾਨੂੰਨਾਂ ਖ਼ਿਲਾਫ਼ ਜੀਓ ਦਾ ਵਿਰੋਧ ਜਾਰੀ, ਹੁਣ ਨੌਜਵਾਨਾਂ ਦਿੱਤੀ ਇਹ ਵੱਡੀ ਚਿਤਾਵਨੀ

12/29/2020 10:51:06 AM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਨੌਜਵਾਨਾਂ ਵਲੋਂ ਪਿੰਡ ਮੂਨਕਾਂ ਅਤੇ ਇਸ ਦੇ ਆਸ-ਪਾਸ ਲੱਗੇ ਜੀਓ ਦੇ ਮੋਬਾਇਲ ਟਾਵਰਾਂ ਦੀ ਬਿਜਲੀ ਸਪਲਾਈ 1 ਜਨਵਰੀ ਤੋਂ ਬਾਅਦ ਬੰਦ ਕਰ ਦਿੱਤੀ ਜਾਵੇਗੀ। ਇਸ ਸੰਬੰਧੀ  ਟਾਂਡਾ ਦੇ ਨਜ਼ਦੀਕੀ ਪਿੰਡ ਮੂਨਕਾਂ ਦੇ ਨੌਜਵਾਨਾਂ ਨੇ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜੋ ਖੇਤੀ ਵਿਰੋਧੀ ਕਾਲੇ ਕਾਨੂੰਨ ਜਾਰੀ ਕੀਤੇ ਗਏ ਕੀਤੇ ਹਨ ਅਤੇ ਉਨ੍ਹਾਂ ਕਾਨੂੰਨਾਂ ਦੇ ਵਿਰੁੱਧ ਜੋ ਦਿੱਲੀ ਵਿੱਚ ਕਿਸਾਨ ਅੰਦੋਲਨ ਚੱਲ ਰਿਹਾ ਹੈ ਉਸ ’ਤੇ ਉਸ ਦਾ ਸਮਰਥਨ ਕਰਦਿਆਂ ਸਮੂਹ ਨੌਜਵਾਨਾਂ ਵਲੋਂ 1 ਜਨਵਰੀ ਤੋਂ ਬਾਅਦ ਜੀਓ ਦੇ ਸਮੁੱਚੇ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਜੀਓ ਦੀ ਮੋਬਾਇਲ ਸੇਵਾ ਵਰਤਣ ਵਾਲਿਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਜੀਓ ਦੇ ਨੰਬਰ ਹੋਰ ਕੰਪਨੀ ਦੇ ਵਿਚ ਪੋਰਟ ਕਰਵਾ ਲੈਣ ਕਿਉਂਕਿ ਪਿੰਡ ਤੇ 1 ਜਨਵਰੀ ਤੋਂ ਬਾਅਦ ਜੀਓ ਦਾ ਮੋਬਾਇਲ ਨੈੱਟਵਰਕ ਚੱਲਣ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਮੁੱਦਕੀ ਦੇ ਨਿਸ਼ਾਨ ਸਿੰਘ ਨੇ ਮਲੇਸ਼ੀਆ ’ਚ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ

ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਆ ਰਹੇ ਹਨ ਅਤੇ ਕੇਂਦਰ ਸਰਕਾਰ ਤੋਂ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਇਹ ਕਾਨੂੰਨ ਰੱਦ ਕੀਤੇ ਜਾਣ ਪਰੰਤੂ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਜਿਸ ਕਾਰਨ ਸਰਕਾਰ ਖ਼ਿਲਾਫ਼ ਰੋਸ ਲਗਾਤਾਰ ਵਧ ਰਿਹਾ ਹੈ ਅਤੇ ਇਸੇ ਰੋਸ ਵਜੋਂ ਹੀ ਨੌਜਵਾਨਾਂ ਵੱਲੋਂ ਇਹ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ:  ਕਿਸਾਨੀ ਅੰਦੋਲਨ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼ਾਮਲ ਜਲਾਲਾਬਾਦ ਦੇ ਐਡਵੋਕੇਟ ਨੇ ਕੀਤੀ ਖ਼ੁਦਕੁਸ਼ੀ


Shyna

Content Editor

Related News