ਬਿਜਲੀ ਮੁਲਾਜ਼ਮਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ

Thursday, Jul 09, 2020 - 12:55 PM (IST)

ਬਿਜਲੀ ਮੁਲਾਜ਼ਮਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਜੁਆਇੰਟ ਫੋਰਮ ਦੇ ਸੱਦੇ ਤੇ ਲਗਾਤਾਰ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ ਅੱਜ ਬਿਜਲੀ ਘਰ ਟਾਂਡਾ ਵਿਖੇ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਅਤੇ  ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ, ਟੀ.ਐੱਸ.ਯੂ ਦੇ ਮੈਂਬਰਾਂ,ਸ਼ਹਿਰੀ ਸਬ ਡਵੀਜ਼ਨ ਅਤੇ ਸਬ ਅਰਬਨ ਦੇ ਬਿਜਲੀ ਮੁਲਾਜ਼ਮਾਂ ਨੇ ਭਾਗ ਲੈਂਦਿਆਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾÍ ਇਸ ਮੌਕੇ ਸਬ ਵੱਖ ਵੱਖ ਬੁਲਾਰੇ ਦਿਲਬਰ ਸਿੰਘ ਪ੍ਰਧਾਨ ਟੀ.ਐੱਸ.ਯੂ,ਸਤਨਾਮ ਸਿੰਘ ਜਥੇਬੰਧਕ ਸਕੱਤਰ ਹੁਸ਼ਿਆਰਪੁਰ,ਲਾਈਨਮੈਨ ਰਾਜ ਕੁਮਾਰ, ਜੇ.ਈ ਦਵਿੰਦਰ ਸਿੰਘ,ਸਕੱਤਰ ਟੀ.ਐੱਸ.ਯੂ ਕੁਲਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਦੋਸ਼ ਲਗਾਇਆ ਕਿ ਉਹ ਬਿਜਲੀ ਮੁਲਾਜ਼ਮਾਂ ਦੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨ ਵਿਚ ਨਾਕਾਮਯਾਬ ਰਹੀ ਹੈ। ਇਸ ਮੌਕੇ ਸਮੂਹ ਬਿਜਲੀ ਮੁਲਾਜ਼ਮਾਂ ਨੇ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਅਤੇ ਥਰਮਲ ਪਲਾਂਟ ਦੀ ਜ਼ਮੀਨ ਵੇਚਣ, ਸਬੰਧੀ ਬਿਜਲੀ ਐਕਟ 2003 ਵਿੱਚ ਸੋਧ ਕਰਨ ਤੇ, ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ  ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ  ਜਲਦ ਪੂਰੀਆਂ ਕੀਤੀ ਜਾਣ ਨਹੀਂ ਤਾਂ ਉਨ੍ਹਾਂ ਵੱਲੋਂ ਜਾਰੀ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।


author

Harinder Kaur

Content Editor

Related News