ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ''ਚ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ

Thursday, Nov 26, 2020 - 01:32 PM (IST)

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ): ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪਾਵਰਕਾਮ ਤੇ ਟਰਾਂਸਕੋ ਪੰਜਾਬ ਦੇ ਸੱਦੇ ਤੇ ਬਿਜਲੀ ਘਰ ਟਾਂਡਾ ਵਿਖੇ ਮੰਡਲ ਭੋਗਪੁਰ ਦੇ ਸਮੂਹ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਇਕ ਰੋਜ਼ਾ ਹੜਤਾਲ ਕਰਕੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੌਰਾਨ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸਰਕਲ ਜਥੇਬੰਧਕ ਸਕੱਤਰ ਸਤਨਾਮ ਸਿੰਘ, ਜੇ. ਈ ਦਵਿੰਦਰ ਸਿੰਘ, ਰਾਜ ਕੁਮਾਰ, ਜੇ.ਈ ਕਮਲਜੀਤ ਸਿੰਘ, ਮਹਿੰਦਰ ਸਿੰਘ ਅਤੇ  ਤੇਜਾ ਸਿੰਘ ਨੇ ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਅੱਜ ਦਾ ਇਹ ਰੋਸ ਪ੍ਰਦਰਸ਼ਨ 1 ਦਸੰਬਰ 2011 ਤੋਂ ਪੇ ਬੈਂਡ ਦੇਣ ਤੋਂ ਇਨਕਾਰ ਕਰਨ ਵਿਰੁੱਧ, 1 ਜਨਵਰੀ  2916 ਤੋਂ ਬਣਦੀ ਪੇ ਰਵੀਜ਼ਨ 'ਚ ਦੇਰੀ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਨਾ ਦੇਣ, ਪੇ ਰਵੀਜ਼ਨ ਸਮੇਂ ਤਨਖਾਹ ਸਕੇਲਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲ ਜੋੜਨ, ਬਿਜਲੀ ਨਿਗਮਾਂ  'ਚ ਮੁੜ ਉਸਾਰੀ ਦੇ ਨਾਂ ਤੇ 40 ਹਜ਼ਾਰ ਅਸਾਮੀਆਂ ਨੂੰ ਖਤਮ ਕਰਨ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ, ਬਿਜਲੀ ਮੁਲਾਜ਼ਮਾਂ ਦੇ ਮੋਬਾਇਲ ਭੱਤੇ 'ਚ ਕਟੌਤੀ ਕਰ, ਪ੍ਰੋਟੈਕਸਨਲ ਟੈਕਸ, ਪੰਜਾਬ ਦੇ ਥਰਮਲ ਪਲਾਂਟਾਂ ਨੂੰ ਨਿਲਾਮ ਕਰਨ, ਬਿਜਲੀ ਐਕਟ 2020 ਖ਼ਿਲਾਫ਼ ਕੀਤਾ ਗਿਆ ਹੈ। ਇਸ ਮੌਕੇ ਇਕੱਤਰ ਹੋਏ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।


Aarti dhillon

Content Editor

Related News