ਪਾਵਰਕਾਮ ਕਾਮਿਆਂ ਤੇ ਪੈਨਸ਼ਨਰਜ਼ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ

12/11/2020 11:52:08 AM

ਹੁਸ਼ਿਆਰਪੁਰ (ਅਮਰਿੰਦਰ)— ਪਾਵਰਕਾਮ ਦੀ ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਦੇ ਨਿਰਦੇਸ਼ 'ਤੇ ਪਾਵਰਕਾਮ ਸਿਟੀ ਡਿਵੀਜ਼ਨ ਕੰਪਲੈਕਸ 'ਚ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੇ ਸ਼ਹਿਰੀ ਮੰਡਲ ਪ੍ਰਧਾਨ ਜਗਦੀਸ਼ ਕੁਮਾਰ ਦੀ ਅਗਵਾਈ 'ਚ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ

ਇਸ ਮੌਕੇ ਬੁਲਾਰਿਆਂ ਨੇ ਬਿਜਲੀ ਬਿੱਲ 2020 ਅਤੇ ਕੇਂਦਰ ਸਰਕਾਰ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕੀਤੀ। ਸ਼ਹਿਰੀ ਮੰਡਲ ਦੇ ਪ੍ਰਧਾਨ ਜਗਦੀਸ਼ ਕੁਮਾਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਕੋਲ ਹੁਣ ਵੀ ਠੀਕ ਫੈਸਲਾ ਲੈਣ ਦਾ ਸਮਾਂ ਹੈ, ਨਹੀਂ ਤਾਂ ਕਿਸਾਨ ਆਮ ਲੋਕਾਂ ਨਾਲ ਮਿਲਕੇ ਸਰਕਾਰ ਨੂੰ ਗੋਡੇ ਟੇਕਣ 'ਤੇ ਮਜਬੂਰ ਕਰ ਦੇਣਗੇ।
ਤਾਲਮੇਲ ਕਮੇਟੀ ਦੇ ਨੇਤਾਵਾਂ ਜਗਦੀਸ਼ ਕੁਮਾਰ , ਗੁਰਮੀਤ ਸਿੰਘ, ਗੁਰਬਚਨ ਸਿੰਘ ਬੰਗੜ, ਪਰਮਜੀਤ ਸਿੰਘ, ਸਰਬਜੀਤ ਸਿੰਘ, ਪ੍ਰੀਤਮ ਚੰਦ ਸ਼ਰਮਾ, ਅਸ਼ਵਨੀ ਕੁਮਾਰ, ਸੰਤੋਸ਼ ਕੁਮਾਰ, ਗੁਰਮੇਲ ਸਿੰਘ, ਮਨਧੀਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਨ ਲਈ ਪਾਵਰਕਾਮ ਮੈਨੇਜਮੈਂਟ ਟਾਲਮਟੋਲ ਕਰ ਰਹੀ ਹੈ।

ਇਹ ਵੀ ਪੜ੍ਹੋ​​​​​​​: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ

ਇਨ੍ਹਾਂ ਦੇ ਅੜੀਅਲ ਰਵੱਈਏ ਕਾਰਣ ਤਾਲਮੇਲ ਸੰਘਰਸ਼ ਕਮੇਟੀ ਨੇ ਸੰਘਰਸ਼ ਦਾ ਰਸਤਾ ਅਪਨਾਇਆ ਹੈ। ਉਨ੍ਹਾਂ ਨੇ ਕਿਹਾ ਕਿ ਤਾਲਮੇਲ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ 31 ਜਨਵਰੀ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਮੈਨੇਜਮੈਂਟ ਦੇ ਅਧਿਕਾਰੀਆਂ ਦਾ ਫੀਲਡ ਵਿਚ ਆਉਣ 'ਤੇ ਘਿਰਾਓ ਕਰਕੇ ਕਾਲੇ ਝੰਡੇ ਵਿਖਾਏ ਜਾਣਗੇ।
ਇਹ ਵੀ ਪੜ੍ਹੋ​​​​​​​:  ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਜਿਸ ਹਾਲ 'ਚ ਫੜੇ ਮੁੰਡੇ-ਕੁੜੀਆਂ ਵੇਖ ਪੁਲਸ ਦੇ ਉੱਡੇ ਹੋਸ਼

ਇਹ ਵੀ ਪੜ੍ਹੋ​​​​​​​: ਕਿਸਾਨਾਂ ਦੇ ਹੱਕ 'ਚ ਸਿੱਧੂ ਨੇ ਮੁੜ ਕੀਤਾ ਟਵੀਟ, ਕਿਹਾ-'ਕ੍ਰਾਂਤੀ ਕਦੇ ਪਿੱਛੇ ਵੱਲ ਨਹੀਂ ਜਾਂਦੀ'


shivani attri

Content Editor

Related News