ਪਾਵਰਕਾਮ ਦਾ ਡਿਫ਼ਾਲਟਰਾਂ ’ਤੇ ਸ਼ਿਕੰਜਾ: ਐਕਸੀਅਨਾਂ ਨੇ ਕੱਟੇ 97 ਕੁਨੈਕਸ਼ਨ, 1.5 ਕਰੋੜ ਵਸੂਲੇ

Friday, May 06, 2022 - 03:56 PM (IST)

ਜਲੰਧਰ (ਪੁਨੀਤ)– ਬਿੱਲਾਂ ਦੀ ਅਦਾਇਗੀ ਨਾ ਹੋਣ ਕਾਰਨ ਪਾਵਰਕਾਮ ਦਾ ਵਿੱਤੀ ਸਿਸਟਮ ਅਸਤ-ਵਿਅਸਤ ਹੋ ਚੁੱਕਾ ਹੈ, ਜਿਸ ਕਰਕੇ ਰਿਕਵਰੀ ਕਰਨ ਲਈ ਪਟਿਆਲਾ ਹੈੱਡ ਆਫ਼ਿਸ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਹਦਾਇਤਾਂ ’ਤੇ ਕਾਰਵਾਈ ਕਰਨ ਲਈ ਐਕਸੀਅਨ ਰੈਂਕ ਦੇ ਅਧਿਕਾਰੀਆਂ ਨੂੰ ਖ਼ੁਦ ਫੀਲਡ ਵਿਚ ਉਤਰਨਾ ਪੈ ਰਿਹਾ ਹੈ ਅਤੇ ਵੱਡੀ ਕਾਰਵਾਈ ਨੂੰ ਅੰਜਾਮ ਦੇ ਕੇ ਰਿਕਵਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸਿੱਖਿਆ ਮਹਿਕਮੇ ਦਾ ਵੱਡਾ ਫ਼ੈਸਲਾ, ਡਬਲ ਸ਼ਿਫ਼ਟ ’ਚ ਲੱਗਣਗੇ ਹੁਣ ਪੰਜਾਬ ਦੇ ਸਰਕਾਰੀ ਸਕੂਲ

ਇਸੇ ਲੜੀ ਵਿਚ ਬੀਤੇ ਦਿਨ ਜਲੰਧਰ ਸਰਕਲ ਅਤੇ ਆਲੇ-ਦੁਆਲੇ ਦੀਆਂ ਡਿਵੀਜ਼ਨਾਂ ਵਿਚ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ ਦੇ ਕੁਨੈਕਸ਼ਨ ਕੱਟਣ ਦੀ ਮੁਹਿੰਮ ਚਲਾਈ ਗਈ, ਜਿਸ ਨਾਲ ਵਿਭਾਗ ਨੂੰ 1.5 ਕਰੋੜ ਤੋਂ ਵੱਧ ਦੀ ਵਸੂਲੀ ਹੋਈ। ਵੱਖ-ਵੱਖ ਡਵੀਜ਼ਨਾਂ ਦੇ ਐਕਸੀਅਨ, ਐੱਸ. ਡੀ. ਓ. ਅਤੇ ਜੇ. ਈ. ਸਮੇਤ ਫ਼ੀਲਡ ਸਟਾਫ ਨੇ ਸਵੇਰ ਤੋਂ ਖਪਤਕਾਰਾਂ ਦੇ ਬੂਹਿਆਂ ’ਤੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਅਤੇ ਲੰਮੇ ਸਮੇਂ ਤੋਂ ਬਿੱਲ ਅਦਾ ਨਾ ਕਰਨ ਵਾਲੇ 97 ਦੇ ਲਗਭਗ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ਜਿਹੜੇ ਖਪਤਕਾਰਾਂ ਵੱਲੋਂ ਬਿੱਲ ਜਮ੍ਹਾ ਨਹੀਂ ਕਰਵਾਏ ਜਾ ਰਹੇ ਸਨ, ਉਨ੍ਹਾਂ ਦੇ ਕੁਨੈਕਸ਼ਨ ਕੱਟਣ ਦੇ ਨਾਲ-ਨਾਲ ਮੀਟਰ ਵੀ ਲਾਹ ਲਏ ਗਏ।

ਇਹ ਵੀ ਪੜ੍ਹੋ: ਪੰਜਾਬ ਭਰ ’ਚ ਸ਼ੁਰੂ ਹੋਵੇਗੀ ਟਰੈਫਿਕ ਮਾਰਸ਼ਲ ਸਕੀਮ, ਜਾਰੀ ਹੋਈਆਂ ਗਾਈਡਲਾਈਨਜ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News