ਜਲੰਧਰ: ਪ੍ਰਾਗਪੁਰ ਪੁਲਸ ਚੌਂਕੀ ’ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ (ਵੀਡੀਓ)

Friday, May 21, 2021 - 04:40 PM (IST)

ਜਲੰਧਰ (ਮਹੇਸ਼)— ਜਲੰਧਰ ਵਿਖੇ ਪ੍ਰਾਗਪੁਰ ਪੁਲਸ ਚੌਂਕੀ ’ਚ ਅਚਾਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਕਰਕੇ ਚੌਂਕੀ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਮੌਕੇ ’ਤੇ ਸੂਚਨਾ ਪਾ ਕੇ ਡੀ. ਐੱਸ. ਪੀ. ਮੇਜਰ ਸਿੰਘ ਅਤੇ ਥਾਣਾ ਕੈਂਟ ਦੇ ਐੱਸ. ਐੱਚ. ਓ. ਅਜਾਇਬ ਸਿੰਘ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। 

ਇਹ ਵੀ ਪੜ੍ਹੋ: ਕਪੂਰਥਲਾ ’ਚ ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਬਾਥਰੂਮ ਦੀ ਛੱਤ ’ਤੇ ਲਿਫ਼ਾਫ਼ੇ ’ਚ ਪਾ ਕੇ ਸੁੱਟੀ ਨਵਜਨਮੀ ਬੱਚੀ

PunjabKesari
ਮੌਕੇ ’ਤੇ ਤੁਰੰਤ ਇਸ ਦੀ ਜਾਣਕਾਰੀ ਫਾਇਰ ਬਿ੍ਰਗੇਡ ਨੂੰ ਦਿੱਤੀ ਗਈ ਅਤੇ ਫਾਇਰ ਬਿ੍ਰਗੇਡ ਵੱਲੋਂ ਪਹੁੰਚਣ ’ਤੇ ਅੱਗ ’ਤੇ ਮੁਸ਼ੱਕਤ ਦੇ ਬਾਅਦ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਨੇੜੇ ਹੀ ਸਥਿਤ ਹਾਈ ਵੋਲਟੇਜ ਦੀਆਂ ਤਾਰਾਂ ਦੇ ਸ਼ਾਰਟ ਸਰਕਿਟ ਦੇ ਕਾਰਨ ਅੱਗ ਲੱਗੀ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ:  ਜਲੰਧਰ: ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ ਦੀ ਮੁੱਖ ਮੁਲਜ਼ਮ ਜੋਤੀ ਗ੍ਰਿਫ਼ਤਾਰ, ਪੁਲਸ ਸਾਹਮਣੇ ਖੋਲ੍ਹੇ ਕਈ ਰਾਜ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News