ਗਰਭਵਤੀ ਮਹਿਲਾ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਨੇ ਦੋਆਬਾ ਹਸਪਤਾਲ ਦੇ ਬਾਹਰ ਕੀਤਾ ਪ੍ਰਦਰਸ਼ਨ

06/14/2021 5:16:32 PM

ਜਲੰਧਰ (ਸੋਨੂੰ)— ਜਲੰਧਰ ਦਾ ਦੋਆਬਾ ਹਸਪਤਾਲ ਇਕ ਵਾਰ ਫਿਰ ਤੋਂ ਵਿਵਾਦਾਂ ’ਚ ਹੈ। ਮਿਲੀ ਜਾਣਕਾਰੀ ਮੁਤਾਬਕ ਗਰਭਵਕੀ ਮਹਿਲਾ ਦੇ ਇਲਾਜ ਦੇ ਸਮੇਂ ਲਾਪਰਵਾਹੀ ਵਰਤਣ ਨੂੰ ਵੇਖਦੇ ਹੋਏ ਉਸ ਦੇ ਪਰਿਵਾਰ ਵਾਲਿਆਂ ਨੇ ਮਿ੍ਰਤਕ ਮਹਿਲਾ ਦੀ ਤਸਵੀਰ ਲੈ ਕੇ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ। 

ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਇਕ ਮਹਿਲਾ ਨੂੰ ਡਿਲਿਵਰੀ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਆਪਰੇਸ਼ਨ ਉਪਰੰਤ ਉਸ ਨੇ ਕੁੜੀ ਨੂੰ ਜਨਮ ਦਿੱਤਾ ਸੀ ਪਰ ਬਾਅਦ ’ਚ ਮਹਿਲਾ ਦੀ ਹਾਲਤ ਅਚਾਨਕ ਵਿਗੜਨ ਲੱਗੀ। ਇਸ ਦੇ ਬਾਅਦ ਉਸ ਨੂੰ ਤੁਰੰਤ ਕਿਡਨੀ ਹਸਤਾਲ ਲਿਜਾਇਆ ਗਿਆ, ਜਿੱਥੋਂ ਪਟੇਲ ਹਸਪਤਾਲ ’ਚ ਰੈਫਰ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ: ਗੈਂਗਸਟਰ ਜਸਪ੍ਰੀਤ ਜੱਸੀ ਦਾ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ ਤੇ ਧਾਹਾਂ ਮਾਰ ਰੋਇਆ ਪਰਿਵਾਰ

ਉਥੇ ਡਾਕਟਰਾਂ ਨੇ ਕੁਝ ਦੇਰ ਰੱਖਣ ਉਪਰੰਤ ਉਸ ਨੂੰ ਡੀ. ਐੱਮ. ਸੀ. ਲੁਧਿਆਣਾ ਭੇਜ ਦਿੱਤਾ, ਜਿੱਥੇ ਮਹਿਲਾ ਦੀ ਮੌਤ ਹੋ ਗਈ। ਅਜਿਹੇ ’ਚ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਦੇ ਇਲਾਜ ’ਚ ਸਾਵਧਾਨੀ ਨਹੀਂ ਵਰਤੀ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਇਸ ਦੇ ਲਈ ਹਸਪਤਾਲ ਪ੍ਰਸ਼ਾਸਨ ਜ਼ਿੰਮੇਵਾਰ ਹੈ। 

ਇਹ ਵੀ ਪੜ੍ਹੋ: ਜਲੰਧਰ: ਨਸ਼ੀਲਾ ਪਦਾਰਥ ਦੇ ਕੇ ਕੁੜੀ ਨਾਲ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ ਕੇ ਦਿੱਤੀਆਂ ਇਹ ਧਮਕੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News