ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਦਾਅਵੇ ਤੇ ਇਤਰਾਜ਼ 28 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ : ਡਾ. ਅਮਿਤ ਮਹਾਜਨ

Wednesday, Oct 30, 2024 - 04:01 PM (IST)

ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਦਾਅਵੇ ਤੇ ਇਤਰਾਜ਼ 28 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ : ਡਾ. ਅਮਿਤ ਮਹਾਜਨ

ਜਲੰਧਰ (ਚੋਪੜਾ)-ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ-2025 ਦੀ ਵਿਸ਼ੇਸ਼ ਸੁਧਾਈ ਸਬੰਧੀ ਜਾਰੀ ਕੀਤੇ ਗਏ ਪ੍ਰੋਗਰਾਮ ਤਹਿਤ ਮੰਗਲਵਾਰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ। ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਨੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ। 

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਜਿਨ੍ਹਾਂ ਇਲਾਕਿਆਂ ਦੇ ਵੋਟਰਾਂ ਦੇ ਨਾਂ ਵੋਟਰ ਸੂਚੀ ਵਿਚ ਦਰਜ ਨਹੀਂ ਹਨ, ਉਨ੍ਹਾਂ ਲਈ ਵੋਟਰ ਸੂਚੀ-2025 ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਇੰਦਰਾਜਾਂ ਵਿਰੁੱਧ ਦਾਅਵੇ ਅਤੇ ਇਤਰਾਜ਼ 28 ਨਵੰਬਰ ਤਕ ਵੋਟਰ ਸੂਚੀ ਬੂਥ ਲੈਵਲ ਅਫ਼ਸਰਾਂ ਅਤੇ ਵੋਟਰ ਰਜਿਸਟ੍ਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਚ ਪ੍ਰਾਪਤ ਕੀਤੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather

ਡਾ. ਅਮਿਤ ਮਹਾਜਨ ਨੇ ਦੱਸਿਆ ਕਿ ਯੋਗ ਵੋਟਰ, ਜਿਨ੍ਹਾਂ ਦੀ ਉਮਰ 1 ਜਨਵਰੀ, 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਜਿਨ੍ਹਾਂ ਦਾ ਨਾਂ ਭਾਰਤ ਦੇ ਕਿਸੇ ਵੀ ਸਥਾਨ ਦੀ ਵੋਟਰ ਸੂਚੀ ਵਿਚ ਪਹਿਲਾਂ ਤੋਂ ਦਰਜ ਨਹੀਂ ਹੈ, ਉਹ ਆਪਣੇ ਫਾਰਮ ਪ੍ਰਾਪਤ ਕਰਨ ਲਈ ਨਿਰਧਾਰਿਤ ਫਾਰਮ ਵਿਚ ਦਾਅਵਾ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ ਲੋੜੀਂਦੇ ਫਾਰਮ ਪੋਲਿੰਗ ਸਟੇਸ਼ਨਾਂ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਮੁਫ਼ਤ ਉਪਲੱਬਧ ਕਰਵਾਏ ਜਾਣਗੇ ਅਤੇ ਬੂਥ ਲੈਵਲ ਅਫ਼ਸਰ ਵੀ ਫਾਰਮ ਭਰਨ ਵਿਚ ਸਹਾਇਤਾ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰ 9 ਨਵੰਬਰ ਦਿਨ ਸ਼ਨੀਵਾਰ, 10 ਨਵੰਬਰ ਦਿਨ ਐਤਵਾਰ ਅਤੇ 23 ਨਵੰਬਰ ਦਿਨ ਸ਼ਨੀਵਾਰ ਤੇ 24 ਨਵੰਬਰ 2024 ਦਿਨ ਐਤਵਾਰ ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਵਿਚ ਨਾਂ ਦਰਜ ਕਰਵਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿਚ ਨਾਂ ’ਤੇ ਇਤਰਾਜ਼ ਜਾਂ ਪਹਿਲਾਂ ਤੋਂ ਦਰਜ ਇੰਦਰਾਜ ਨੂੰ ਘੱਟ ਕਰਨ, ਵੋਟਰ ਸੂਚੀ ਵਿਚ ਇੰਦਰਾਜ ਦੀ ਸ਼ੁੱਦਤਾ ਲਈ ਫਾਰਮ 7 ਅਤੇ ਇੰਦਰਾਜ ਦਾ ਆਦਾਨ ਪ੍ਰਦਾਨ, ਪੀ. ਡਬਲਯੂ. ਡੀ. ਮਾਰਕਿੰਗ ਲਈ ਡੁਪਲੀਕੇਟ ਵੋਟਰ ਕਾਰਡ ਲੈਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਇਹ ਫਾਰਮ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸੇਵਾ ਪੋਰਟਲ ਤੋਂ ਆਨਲਾਈਨ ਵੀ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਇਕ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਕੀਤੀ ਹੈ, ਜਿਸ ਨਾਲ ਬਿਨੈਕਾਰ ਆਪਣੇ ਮੋਬਾਈਲ ਵਿਚ ਐਪ ਇੰਸਟਾਲ ਕਰਨ ਤੋਂ ਬਾਅਦ ਮੋਬਾਈਲ ਰਾਹੀਂ ਆਪਣਾ ਫਾਰਮ ਭਰ ਸਕਦੇ ਹਨ, ਜਿਸ ਨੂੰ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਡਾਟਾ ਐਂਟਰੀ ਸਾਫ਼ਟਵੇਅਰ ਨਾਲ ਲਿੰਕ ਕੀਤਾ ਜਾਵੇਗਾ। ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਵਿਚ ਯੋਗ ਵੋਟਰਾਂ ਦੇ ਨਾਂ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਇਸ ਵਿਸ਼ੇਸ਼ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, ਪਿਤਾ ਜਤਿੰਦਰਪਾਲ ਢਿੱਲੋਂ ਨੇ ਖੋਲ੍ਹੇ ਵੱਡੇ ਰਾਜ਼
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News