ਅੱਜ ਤੱਕ ਸਭ ਤੋਂ ਨਿਕੰਮੀ ਸਰਕਾਰ ਕੈਪਟਨ ਦੀ ਰਹੀ ਹੈ: ਚੰਦੂਮਾਜਰਾ

10/15/2019 2:00:27 PM

ਹੁਸ਼ਿਆਰਪੁਰ (ਅਮਰੀਕ)— ਪੰਜਾਬ 'ਚ ਅੱਜ ਤੱਕ ਦੀਆਂ ਸਰਕਾਰਾਂ 'ਚੋਂ ਸਭ ਤੋਂ ਨਿਕੰਮੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹੈ ਕਿਉਂਕਿ ਪੰਜਾਬ 'ਚ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੁਰਾ ਨਹੀਂ ਕੀਤਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਕੀਤਾ। ਚੰਦੂਮਾਦਰਾ ਬੱਬਰ ਅਕਾਲੀ ਖਾਲਸਾ ਕਾਲਜ ਗੜ੍ਹਸ਼ੰਕਰ 'ਚ 61ਵੇਂ ਖੇਤਰੀ ਯੁਵਕ ਅਤੇ ਵਿਰਾਸਤ ਮੇਲੇ ਦੇ ਅਖਰੀਲੇ ਦਿਨ ਇਥੇ ਪਹੁੰਚੇ ਹੋਏ ਸਨ। ਪ੍ਰੇਮ ਸਿੰਘ ਚੰਦੂਮਾਜਰਾ ਜੀ ਨੇ ਕਾਲਜ ਵੱਲੋਂ ਕਰਵਾਏ ਜਾ ਰਹੇ ਮੇਲੇ ਲਈ ਕਾਲਜ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਧੀਅਰਥੀਆਂ ਨੂੰ ਇਨਾਮ ਵੀ ਵੰਡੇ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਰਿਆਣਾ 'ਚ ਜ਼ਿਆਦਾਤਰ ਅਕਾਲੀ ਦਲ, ਭਾਜਪਾ ਤੋਂ ਵੱਖ ਹੋ ਕੇ ਇਨੈਲੋ ਨਾਲ ਚੋਣਾਂ ਲੜੀਆਂ ਹਨ ਅਤੇ ਇਸ ਦਾ ਪੰਜਾਬ 'ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕੋਈ ਫਰਕ ਨਹੀਂ ਪਵੇਗਾ। ਪੰਜਾਬ 'ਚ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਕੋਲ ਕੋਈ ਵੀ ਲੋਕਾਂ ਕੋਲੋਂ ਵੋਟਾਂ ਮੰਗਣ ਦਾ ਏਜੰਡਾ ਨਹੀਂ ਹੈ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਜੀ ਦੇ ਨਾਲ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸੀਨੀਅਰ ਅਕਾਲੀ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

shivani attri

This news is Content Editor shivani attri