ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ: ਪ੍ਰੇਮ ਸਿੰਘ ਚੰਦੂਮਾਜਰਾ
Wednesday, Feb 14, 2024 - 02:38 PM (IST)
ਸ੍ਰੀ ਆਨੰਦਪੁਰ ਸਾਹਿਬ (ਦਲਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਹਮਾਇਤ ਕਰਦਾ ਹੈ ਅਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਕਿਸਾਨਾਂ ਨਾਲ ਗੱਲ ਕਰਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਉਨ੍ਹਾਂ ਦੋਸ਼ ਲਾਇਆ ਕੇਂਦਰ ਸਰਕਾਰ ਵੱਲੋਂ ਜਿਹਡ਼ੇ ਵਾਅਦੇ ਕੀਤੇ ਗਏ ਸਨ ਕੇਂਦਰ ਸਰਕਾਰ ਉਨ੍ਹਾਂ ਵਾਅਦਿਆਂ ’ਤੇ ਪੂਰਾ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਖਡ਼੍ਹਾ ਹੈ ਅਤੇ ਕਿਸਾਨਾਂ ਦੀ ਖੁੱਲ੍ਹ ਕੇ ਹਮਾਇਤ ਕਰਦਾ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੇ ਚੱਲਦੇ ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਮੁਲਤਵੀ, ਸੱਦੀ ਕੋਰ ਕਮੇਟੀ ਦੀ ਮੀਟਿੰਗ
ਭਾਜਪਾ ਨਾਲ ਚੋਣ ਸਮਝੌਤੇ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਨੀਤਕ ਦਲਾਂ ਦੇ ਆਗੂਆਂ ਨਾਲ ਰਾਜਨੀਤਕ ਤੌਰ ’ਤੇ ਗੱਲਬਾਤ ਹੁੰਦੀ ਰਹਿੰਦੀ ਹੈ ਪਰ ਭਾਜਪਾ ਨਾਲ ਸਮਝੌਤੇ ਸਬੰਧੀ ਅਧਿਕਾਰਤ ਤੌਰ ’ਤੇ ਅਜੇ ਤੱਕ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਜਿਹੀ ਪਾਰਟੀ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ ਜੋ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਨਹੀਂ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਗੁਰਿੰਦਰ ਸਿੰਘ ਗੋਗੀ, ਇੰਦਰਜੀਤ ਸਿੰਘ ਬੇਦੀ, ਜਰਨੈਲ ਸਿੰਘ ਗੁੰਬਰ, ਠੇਕੇਦਾਰ ਗੁਰਨਾਮ ਸਿੰਘ, ਜਥੇਦਾਰ ਰਾਮ ਸਿੰਘ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਬੋਬੀ ਬਹਾਦਰਪੁਰ ਅਤੇ ਪ੍ਰੋਫ਼ੈਸਰ ਹਰਪ੍ਰੀਤ ਸਿੰਘ ਮੌਜੂਦ ਸਨ।
ਇਹ ਵੀ ਪੜ੍ਹੋ: ਦਿੱਲੀ ਦੀਆਂ ਬਰੂਹਾਂ 'ਤੇ ਮੁੜ ਡਟੇ ਕਿਸਾਨ, ਭਾਜਪਾ ਦੇ ਸਿੱਖ ਆਗੂ ਤਾਲਮੇਲ ਕਾਇਮ ਕਰਨ 'ਚ ਰਹੇ ਨਾਕਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।