ਜਲੰਧਰ ’ਚ ਨਗਰ ਕੀਰਤਨ ਦੇ ਸਵਾਗਤ ਤੇ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ DC ਨੇ ਦਿੱਤੇ ਨਿਰਦੇਸ਼
Thursday, Nov 20, 2025 - 03:32 PM (IST)
ਜਲੰਧਰ (ਚੋਪੜਾ)–ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਆਯੋਜਿਤ ਕੀਤੇ ਜਾ ਰਹੇ ਯਾਦਗਾਰੀ ਸਮਾਗਮਾਂ ਤਹਿਤ 21 ਨਵੰਬਰ ਨੂੰ ਜਲੰਧਰ ਪਹੁੰਚਣ ਵਾਲੇ ਨਗਰ ਕੀਰਤਨ ਦੇ ਸਵਾਗਤ ਅਤੇ ਵਿਵਸਥਾਵਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੀਟਿੰਗ ਵਿਚ ਨਗਰ ਕੀਰਤਨ ਦੇ 21 ਨਵੰਬਰ ਨੂੰ ਜਲੰਧਰ ਪਹੁੰਚਣ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣ ਦੌਰਾਨ ਨਗਰ ਕੀਰਤਨ ਦੇ ਰੂਟ ’ਤੇ ਸਫ਼ਾਈ, ਲੰਗਰ ਸੇਵਾ, ਪੀਣ ਦਾ ਪਾਣੀ, ਸਟਰੀਟ ਲਾਈਟਾਂ, ਸੁਰੱਖਿਆ, ਟ੍ਰੈਫਿਕ ਕੰਟਰੋਲ, ਮੈਡੀਕਲ ਟੀਮ ਅਤੇ ਸ਼ਰਧਾਲੂਆਂ ਦੇ ਠਹਿਰਾਅ ਸਬੰਧੀ ਸਾਰੀਆਂ ਜ਼ਰੂਰੀ ਸਹੂਲਤਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੱਤੇ ਕਿ ਧਾਰਮਿਕ ਮਹੱਤਵ ਦੇ ਇਸ ਆਯੋਜਨ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵਧਣਗੀਆਂ ਸਹੂਲਤਾਂ ਤੇ ਪ੍ਰੇਸ਼ਾਨੀਆਂ! ਮੁੱਖ ਸੜਕਾਂ ਨੂੰ ਲੈ ਕੇ ਲਿਆ ਜਾਵੇਗਾ ਵੱਡਾ ਫ਼ੈਸਲਾ
ਡੀ. ਸੀ. ਨੇ ਨਗਰ ਕੀਰਤਨ ਦੇ ਰਸਤੇ ’ਤੇ ਲਟਕੀਆਂ ਬਿਜਲੀ ਅਤੇ ਕੇਬਲ ਦੀਆਂ ਤਾਰਾਂ ਨੂੰ ਤੁਰੰਤ ਹਟਾਉਣ ਅਤੇ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਚ ਨਿਰਵਿਘਨ ਬਿਜਲੀ ਸਪਲਾਈ, ਢੁੱਕਵੀਂ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿਚ ਐੱਸ. ਐੱਸ. ਪੀ. (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਏ. ਡੀ. ਸੀ. ਜਸਬੀਰ ਸਿੰਘ, ਡੀ. ਸੀ. ਪੀ. ਨਰੇਸ਼ ਡੋਗਰਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖ ਸੰਗਠਨਾਂ ਦੇ ਪ੍ਰਤੀਨਿਧੀ ਮੌਜੂਦ ਸਨ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ 29 ਨਵੰਬਰ ਤੱਕ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਹੋਏ ਰਸਤੇ, ਰੂਟ ਪਲਾਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
