ਜਲੰਧਰ ''ਚ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ, DC ਹਿਮਾਂਸ਼ੂ ਨੇ ਲਿਆ ਜਾਇਜ਼ਾ
Friday, Jan 23, 2026 - 01:18 PM (IST)
ਜਲੰਧਰ (ਚੋਪੜਾ)–ਗਣਤੰਤਰ ਦਿਵਸ ਦੇ ਪਵਿੱਤਰ ਮੌਕੇ ’ਤੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ਵਿਚ ਪਹੁੰਚ ਚੁੱਕੀਆਂ ਹਨ। ਇਸੇ ਸਿਲਸਿਲੇ ਵਿਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨ ਸਟੇਡੀਅਮ ਪਹੁੰਚ ਕੇ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼-ਭਗਤੀ ਦੀ ਭਾਵਨਾ ਨਾਲ ਓਤ-ਪ੍ਰੋਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਨੂੰ ਦੇਖਿਆ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਰੇ ਪ੍ਰਤੀਯੋਗੀ ਪੂਰੀ ਊਰਜਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਦੇਣ ਤਾਂ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਆਕਰਸ਼ਕ ਮਾਰਚ ਪਾਸਟ ਕੀਤਾ ਜਾਵੇਗਾ, ਜਦਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।

ਇਹ ਵੀ ਪੜ੍ਹੋ: ਪੰਜਾਬ 'ਚ ਬਾਰਿਸ਼ ਵਿਚਾਲੇ ਵੱਡਾ ਐਨਕਾਊਂਟਰ! ਸ਼ੂਟਰ ਨਾਲ ਪੁਲਸ ਦਾ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
ਇਸ ਦੇ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਯੋਗਦਾਨ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਤ ਕੀਤਾ ਜਾਵੇਗਾ, ਨਾਲ ਹੀ ਸ਼ਾਨਦਾਰ ਕਾਰਜ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਜ਼ਿਲ੍ਹਾ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲਿਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਸਮਾਗਮ ਵਿਚ ਸਰਬੋਤਮ ਸੱਭਿਆਚਾਰਕ ਪੇਸ਼ਕਾਰੀ ਅਤੇ ਸਰਬੋਤਮ ਝਾਕੀ ਨੂੰ ਵੀ ਇਨਾਮ ਦਿੱਤੇ ਜਾਣਗੇ।

ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਰਾਸ਼ਟਰੀ ਤਿਉਹਾਰ ਹੈ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਉੱਚ ਮਾਪਦੰਡਾਂ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਯੋਜਨ ਨੂੰ ਸੁਚਾਰੂ ਰੂਪ ਨਾਲ ਮੁਕੰਮਲ ਕਰਵਾਉਣ ਲਈ ਸਾਰੇ ਵਿਭਾਗਾਂ ਦੀਆਂ ਡਿਊਟੀਆਂ ਪਹਿਲਾਂ ਹੀ ਲਾ ਦਿੱਤੀਆਂ ਗਈਆਂ ਹਨ ਅਤੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਅੰਤ ਵਿਚ ਉਨ੍ਹਾਂ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਸ਼ੋਭਾ ਵਧਾਉਣ।
ਇਹ ਵੀ ਪੜ੍ਹੋ: ਕਪੂਰਥਲਾ 'ਚ ਮੰਦਭਾਗੀ ਘਟਨਾ! ਹਾਈ ਵੋਲਟੇਜ ਤਾਰਾਂ ਨਾਲ ਟਕਰਾਈ JCB ਮਸ਼ੀਨ, ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
