ਆਜ਼ਾਦੀ ਦਿਹਾੜੇ ਮੌਕੇ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਸਮਾਂ ਬੰਨ੍ਹਿਆ

08/15/2023 3:11:36 PM

ਜਲੰਧਰ (ਬਿਊਰੋ) : 77ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ’ਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਅਧਾਰਿਤ ਸ਼ਾਨਦਾਰ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਰਾਜਸਥਾਨ ਲੋਕ ਨਾਚ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਜਿਥੇ ਕੇ. ਐੱਮ. ਵੀ. ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਨੂੰ ਸਮਰਪਿਤ ਪੇਸ਼ਕਾਰੀ ਪੇਸ਼ ਕੀਤੀ। ਉਥੇ ਰੈਡ ਕਰਾਸ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਸਭਿਆਚਾਕ ਵੰਨਗੀ ਅਤੇ ਐੱਚ. ਐੱਮ. ਵੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰਕ ਵਿਭਿੰਨਤਾ ਨੂੰ ਦਰਸਾਉਂਦੀ ਪੇਸ਼ਕਾਰੀ ਦਿੱਤੀ ਗਈ। 

ਇਹ ਵੀ ਪੜ੍ਹੋ : 76ਵੇਂ ਆਜ਼ਾਦੀ ਦਿਹਾੜੇ ’ਤੇ ਵਿਸ਼ੇਸ਼ : ਜਾਣੋਂ ਇਸ ਦਿਨ ਦਾ ਇਤਿਹਾਸ ਅਤੇ ਕੁਝ ਦਿਲਚਸਪ ਗੱਲਾਂ

ਇਸ ਤੋਂ ਇਲਾਵਾ ਐੱਸ. ਡੀ. ਫੁੱਲੜਵਾਨ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਅਤੇ ਪੁਲਸ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ. ਟੀ. ਸ਼ੋਅ ਵੀ ਪੇਸ਼ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ਮੌਕੇ ਐੱਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : 3 ਸਾਲਾ ਪੁੱਤ ਨੂੰ ਕਤਲ ਕਰਨ ਵਾਲੇ ਪਿਓ ਨੇ ਖੁਦ ਬਰਾਮਦ ਕਰਵਾਈ ਲਾਸ਼, ਦੇਖ ਦਹਿਲ ਗਏ ਦਿਲ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 
 

Anuradha

This news is Content Editor Anuradha