ਸਰਕਾਰੀ ਪ੍ਰਾਇਮਰੀ ਸਕੂਲ ਢੋਲਵਾਹਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

Thursday, Oct 08, 2026 - 03:13 PM (IST)

ਸਰਕਾਰੀ ਪ੍ਰਾਇਮਰੀ ਸਕੂਲ ਢੋਲਵਾਹਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਹਰਿਆਣਾ (ਰੱਤੀ) : ਥਾਣਾ ਹਰਿਆਣਾ ਦੇ ਆਸ ਪਾਸ ਦੇ ਪਿੰਡਾਂ ਵਿਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਤੀ ਰਾਤ ਪਿੰਡ ਢੋਲਬਾਹਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਚੋਰ ਸਕੂਲ ਅੰਦਰ ਦਾਖਲ ਹੋ ਕੇ ਸਾਮਾਨ ਤੇ ਮਿਡ ਡੇ ਮੀਲ ਦਾ ਰਾਸ਼ਨ ਜਿਸ ਵਿਚ ਚਾਰ ਕੁਇੰਟਲ ਕਣਕ, ਚਾਰ ਕੁਇੰਟਲ ਚੌਲ ਅਤੇ ਸਕੂਲ ਵਿਚ ਲੱਗੀ 44 ਇੰਚ ਐਲਸੀਡੀ, ਚਾਰ ਟੈਪ ਅਤੇ ਸੀਸੀਟੀਵੀ ਕੈਮਰੇ ਤੇ 32 ਇੰਚੀ ਲੱਗੀ ਕੈਮਰਿਆਂ ਨਾਲ ਐਲਸੀਡੀ ਤੋੜ ਕੇ ਫਰਾਰ ਹੋ ਗਏ।

ਸਕੂਲ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਜਦੋਂ ਸਕੂਲ ਪਹੁੰਚੇ ਤਾਂ ਸਕੂਲ ਦੇ ਦਰਵਾਜਿਆਂ ਦੇ ਤਾਲੇ ਟੁੱਟੇ ਹੋਏ ਸਨ ਜਿਸ ਤੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਕੂਲ ਵਿਚ ਚੋਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਚੋਰ ਸਕੂਲ ਦੇ ਅੰਦਰ ਦਾਖਲ ਹੋਏ ਅਤੇ ਸਾਮਾਨ ਚੋਰੀ ਕਰਕੇ ਲੈ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ਵਿਚ ਚਿੰਤਾ ਦਾ ਮਾਹੌਲ ਹੈ। ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ।
 


author

Gurminder Singh

Content Editor

Related News