ਜਲੰਧਰ ਦੇ 5 ਪਿੰਡ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ''ਚ ਸ਼ਾਮਲ, ਵਿਕਾਸ ਦੀ ਬੱਝੀ ਆਸ

09/18/2019 1:25:31 PM

ਜਲੰਧਰ (ਸੋਨੂੰ)— ਜਲੰਧਰ ਦੇ 5 ਪਿੰਡਾਂ ਨੂੰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਦੇ ਤਹਿਤ ਚੁਣਿਆ ਗਿਆ ਹੈ। ਇਨ੍ਹਾਂ ਪਿੰਡਾਂ ਦੇ ਇਸ ਯੋਜਨਾ 'ਚ ਚੁਣੇ ਜਾਣ ਤੋਂ ਬਾਅਦ ਇਥੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪੂਰੀ ਉਮੀਦ ਹੈ ਕਿ ਪਿੰਡ ਦਾ ਹਰ ਤਰੀਕੇ ਨਾਲ ਵਿਕਾਸ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹੁਣ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਵੀ ਕਰ ਰਹੇ ਹਨ।

ਬਿਆਸ ਨੇੜੇ ਪੈਂਦੇ ਇਹ ਪਿੰਡ ਆਪਣੇ-ਆਪਣੇ ਵਿਧਾਨ ਸਭਾ ਹਲਕੇ ਦੇ ਬਲਾਕ ਦੇ ਸਭ ਤੋਂ ਵੱਡੇ ਪਿੰਡ ਜਾਂਦੇ ਹਨ ਅਤੇ ਸਾਰੇ ਪਿੰਡਾਂ 'ਚ ਅਨੂਸੁਚਿਤ ਜਾਤੀ ਦੇ ਲੋਕਾਂ ਦੀ ਗਿਣਤੀ 50 ਫੀਸਦੀ ਤੋਂ ਵੱਧ ਹੈ। ਉਂਝ ਤਾਂ ਪਿੰਡਾਂ ਲਈ ਸਰਕਾਰਾਂ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਗ੍ਰਾਂਟ ਭੇਜਦੀ ਰਹਿੰਦੀਆਂ ਹਨ ਤਾਂਕਿ ਉਨ੍ਹਾਂ ਦਾ ਵਿਕਾਸ ਪੂਰੀ ਤਰ੍ਹਾਂ ਨਾਲ ਹੋ ਸਕੇ। ਇਸ ਦੇ ਨਾਲ ਹੀ ਪੰਚਾਇਤਾਂ ਵੀ ਪੂਰੀ ਕੋਸ਼ਿਸ਼ ਕਰਦੀਆਂ ਹਨ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਹੋਵੇ।

ਲੋਕਾਂ ਮੁਤਾਬਕ ਪਿਛਲੇ 70 ਸਾਲਾਂ 'ਚ ਅਜੇ ਤੱਕ ਗਲੀਆਂ-ਨਾਲੀਆਂ ਤੋਂ ਇਲਾਵਾ ਕਿਸੇ ਨੇ ਕਦੇ ਕੋਈ ਗੱਲ ਨਹੀਂ ਕੀਤੀ। ਇਸ ਯੋਜਨਾ ਦੇ ਤਹਿਤ ਨਾ ਸਿਰਫ ਉਨ੍ਹਾਂ ਦਾ ਪਿੰਡਾਂ ਦਾ ਪੂਰਨ ਵਿਕਾਸ ਹੋਵੇਗਾ ਸਗੋਂ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਜਨਵਰੀ ਨੂੰ ਉਨ੍ਹਾਂ ਦੇ ਪਿੰਡਾਂ ਦਾ ਨਾਂ ਅਨਾਊਂਸ ਕਰਨਗੇ। ਇਨ੍ਹਾਂ ਪਿੰਡਾਂ ਨੂੰ ਕੇਂਦਰ ਸਰਕਾਰ ਵੱਲੋਂ 20-20 ਲੱਖ ਰੁਪਏ ਦਿੱਤੇ ਜਾਣਗੇ ਅਤੇ ਇਸ ਦੇ ਇਲਾਵਾ 10-10 ਲੱਖ ਰੁਪਏ ਸੂਬਾ ਸਰਕਾਰ ਮੁਹੱਈਆ ਕਰਵਾਏਗੀ।

shivani attri

This news is Content Editor shivani attri