ਜੇਲ੍ਹ ’ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਤੋਂ ਬਾਅਦ ਭੇਜਿਆ ਹਸਪਤਾਲ, ਮੌਤ

12/18/2020 1:05:59 PM

ਕਪੂਰਥਲਾ (ਮਹਾਜਨ)— ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀ ਦੇ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਵਾਸਤੇ ਜੇਲ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਮੁੱਢਲਾ ਇਲਾਜ ਕਰਕੇ ਉਸ ਨੂੰ ਕਪੂਰਥਲਾ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਪਹੁੰਚਣ ’ਤੇ ਐਮਰਜੈਂਸੀ ’ਚ ਤਾਇਨਾਤ ਡਾਕਟਰ ਨੇ ਉਸ ਨੂੰ ਮਿ੍ਰਤਕ ਐਲਾਨ ਕਰ ਦਿੱਤਾ। ਥਾਣਾ ਕੋਤਵਾਲੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਡਿਊਟੀ ਮੈਜਿਸਟ੍ਰੇਟ ਦੇ ਹੁਕਮਾਂ ’ਤੇ ਪੋਸਟਮਾਰਟਮ ਕਰਵਾ ਕੇ ਮਿ੍ਰਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ

ਜਾਣਕਾਰੀ ਅਨੁਸਾਰ ਮਿ੍ਰਤਕ ਦੀ ਪਛਾਣ ਜੱਗਾ ਉਰਫ਼ ਸੁੱਖਾ ਪੁੱਤਰ ਬੂਟੀ ਉਰਫ਼ ਰੇਸ਼ਮ ਵਾਸੀ ਪਿੰਡ ਕੌਲਪੁਰ ਨੇੜੇ ਸਿੱਧਵਾਂ ਦੋਨਾ ਥਾਣਾ ਸਦਰ ਵਜੋਂ ਹੋਈ ਹੈ। ਮਾਮਲੇ ਸਬੰਧੀ ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮਿ੍ਰਤਕ ਜੱਗਾ ਉਰਫ਼ ਸੁੱਖਾ ’ਤੇ ਥਾਣਾ ਸਦਰ ’ਚ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਮਾਮਲਾ ਦਰਜ ਸੀ ਅਤੇ ਜ਼ਮਾਨਤ ਨਾ ਹੋਣ ਕਾਰਨ ਉਸਨੂੰ ਥਾਣਾ ਸਦਰ ਪੁਲਸ ਨੇ ਮਾਰਚ 2020 ’ਚ ਮਾਡਰਨ ਜੇਲ ਭੇਜਿਆ ਸੀ। 

ਇਹ ਵੀ ਪੜ੍ਹੋ: ਪਤਨੀ ਨੂੰ ਫੋਨ ਕਰ ਆਖੀ ਨਹਿਰ ’ਚ ਛਾਲ ਮਾਰਨ ਦੀ ਗੱਲ,ਜਦ ਪਹੁੰਚੇ ਪਰਿਵਾਰ ਵਾਲੇ ਤਾਂ ਵੇਖ ਉੱਡੇ ਹੋਸ਼

ਵੀਰਵਾਰ ਸਵੇਰੇ 8.30 ਵਜੇ ਦੇ ਕਰੀਬ ਉਸ ਨੇ ਜੇਲ੍ਹ ਪ੍ਰਸ਼ਾਸਨ ਨੂੰ ਸਿਹਤ ਵਿਗੜਨ ਦੀ ਸ਼ਿਕਾਇਤ ਕੀਤੀ ਅਤੇ ਕੁਝ ਹੀ ਦੇਰ ’ਚ ਉਲਟੀਆਂ ਕਰਨ ਲੱਗਾ। ਇਸ ਦੌਰਾਨ ਉਸ ਨੂੰ ਤੁਰੰਤ ਜੇਲ ਦੇ ਹਸਪਤਾਲ ’ਚ ਲਿਜਾਇਆ ਗਿਆ। ਡਿਊਟੀ ਡਾਕਟਰ ਨੇ ਮੁੱਢਲੇ ਇਲਾਜ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਦੱਸ ਕੇ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰੈਫਰ ਕਰ ਦਿੱਤਾ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਰਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ: ਬੁਲੰਦ ਹੌਂਸਲਿਆਂ ਨੂੰ ਸਲਾਮ, ਹੱਥ ਨਾ ਹੋਣ ਦੇ ਬਾਵਜੂਦ ਕਿਸਾਨੀ ਸੰਘਰਸ਼ ’ਚ ਡਟਿਆ ਇਹ ਨੌਜਵਾਨ


shivani attri

Content Editor

Related News