ਪੇਸ਼ੀ ਲਈ ਲਿਆਂਦਾ ਕੈਦੀ ਹੋਇਆ ਫਰਾਰ, ਸਕਿਓਰਿਟੀ ਪੁਲਸ ਮੁਲਾਜ਼ਮ ਨੇ ਕੀਤਾ ਕਾਬੂ

04/08/2022 3:58:48 PM

ਜਲੰਧਰ (ਜਤਿੰਦਰ, ਭਾਰਦਵਾਜ) : ਅੱਜ ਜਲੰਧਰ ਦੇ ਸੈਸ਼ਨ ਕੋਰਟ ’ਚ ਪੇਸ਼ੀ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ ’ਚੋਂ ਚਕਮਾ ਦੇ ਕੇ ਪਹਿਲੀ ਮੰਜ਼ਿਲ ਤੋਂ ਛਲਾਂਗ ਲਗਾ ਕੇ ਫ਼ਰਾਰ ਹੋ ਗਿਆ ਸੀ ਪਰ ਪਹਿਲੀ ਮੰਜ਼ਿਲ ਦੀ ਇਮਾਰਤ ਦੇ ਹੇਠਾਂ ਦੋਸ਼ੀ ਨੂੰ ਛਲਾਂਗ ਲਗਾਉਂਦੇ ਹੋਏ ਨੀਚੇ ਖੜ੍ਹੇ ਪੁਲਸ ਕਰਮਚਾਰੀਆਂ ਨੇ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਕੈਦੀ ਦੀ ਪਛਾਣ ਵਰਿੰਦਰ ਕੁਮਾਰ ਪੁੱਤਰ ਬੂਟਾ ਰਾਮ ਨਿਵਾਸੀ ਭਟਨੂਰਾ ਕਲਾਂ ਥਾਣਾ ਭੋਗਪੁਰ ਦੇ ਤੌਰ ’ਤੇ ਹੋਈ ਹੈ। ਇਸ ’ਤੇ ਕੁਝ ਸਮਾਂ ਪਹਿਲਾਂ ਹੀ ਲੁੱਟ-ਖੋਹ ਦੀ ਧਾਰਾ 379ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਨੂੰ ਵੀਰਵਾਰ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ।

ਅੱਜ ਇਸ ਨੂੰ ਸਵੇਰੇ ਅਦਾਲਤ ’ਚ ਪੇਸ਼ੀ ਲਈ ਲਿਆਂਦਾ ਗਿਆ ਸੀ ਅਤੇ ਇਸ ਨੂੰ ਪੇਸ਼ ਕਰਨ ਲਈ ਪਹਿਲੀ ਮੰਜ਼ਿਲ ’ਤੇ ਲਿਜਾਇਆ ਗਿਆ, ਜਿਥੋਂ ਉਹ ਭੱਜਣ ’ਚ ਕਾਮਯਾਬ ਹੋ ਗਿਆ ਸੀ। ਇਸ ਨੇ ਪਹਿਲੀ ਮੰਜ਼ਿਲ ਤੋਂ ਹੇਠਾਂ ਛਲਾਂਗ ਲਗਾ ਦਿੱਤੀ, ਜਿਸ ’ਤੇ ਲੋਕਾਂ ਨੇ ਰੌਲਾ ਪਾ ਦਿੱਤਾ। ਲੋਕਾਂ ਦਾ ਰੌਲਾ ਸੁਣਦੇ ਸਾਰ ਹੇਠਾਂ ਖੜ੍ਹੇ ਸਕਿਓਰਿਟੀ ਪੁਲਸ ਮੁਲਾਜ਼ਮ ਲਖਵੀਰ ਸਿੰਘ ਨੇ ਉਸ ਨੂੰ ਕਾਬੂ ਕਰ ਲਿਆ। ਇਸ ਪਿੱਛੋਂ ਪੁਲਸ ਉਸ ਨੂੰ ਅਦਾਲਤ ’ਚ ਪੇਸ਼ ਕਰ ਭੋਗਪੁਰ ਥਾਣੇ ਵਾਪਸ ਲੈ ਗਈ। ਇਹ ਘਟਨਾ ਵਾਪਰਨ ਮਗਰੋਂ ਪੁਲਸ ਹੋਰ ਵੀ ਚੌਕਸ ਹੋ ਗਈ ਹੈ।


Manoj

Content Editor

Related News