ਜੇਲ੍ਹ 'ਚ ਹੋਏ ਕੈਦੀ ਦੇ ਕਤਲ ਮਾਮਲੇ 'ਚ ਇਕ ਜੇਲ ਅਧਿਕਾਰੀ ਵਿਰੁੱਧ ਕਾਰਵਾਈ ਸਬੰਧੀ ਧਰਨੇ ’ਤੇ ਪਰਿਵਾਰਕ ਮੈਂਬਰ

Sunday, Jul 16, 2023 - 12:37 PM (IST)

ਜੇਲ੍ਹ 'ਚ ਹੋਏ ਕੈਦੀ ਦੇ ਕਤਲ ਮਾਮਲੇ 'ਚ ਇਕ ਜੇਲ ਅਧਿਕਾਰੀ ਵਿਰੁੱਧ ਕਾਰਵਾਈ ਸਬੰਧੀ ਧਰਨੇ ’ਤੇ ਪਰਿਵਾਰਕ ਮੈਂਬਰ

ਕਪੂਰਥਲਾ (ਭੂਸ਼ਣ, ਮਲਹੋਤਰਾ)-ਬੀਤੇ ਦਿਨੀਂ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਕੈਦੀਆਂ ਅਤੇ ਹਵਾਲਾਤੀਆਂ ਦੇ ਗੁਰੱਪ ਵੱਲੋਂ ਕਤਲ ਕੀਤੇ ਗਏ ਹਵਾਲਾਤੀ ਸਿਮਰਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸ਼ਨੀਵਾਰ ਨੂੰ ਸਥਾਨਕ ਡੀ. ਸੀ. ਚੌਕ ’ਚ ਧਰਨਾ ਪ੍ਰਦਰਸ਼ਨ ਕਰਦੇ ਹੋਏ ਟ੍ਰੈਫਿਕ ਜਾਮ ਕਰ ਦਿੱਤਾ। ਮ੍ਰਿਤਕ ਦੀ ਮਾਤਾ ਦੇ ਨਾਲ ਮੌਜੂਦ ਪ੍ਰਦਰਸ਼ਨਕਾਰੀ ਇਕ ਜੇਲ੍ਹ ਅਧਿਕਾਰੀ ਨੂੰ ਸਸਪੈਂਡ ਕਰਨ ਦੇ ਨਾਲ-ਨਾਲ ਪੂਰੇ ਮਾਮਲੇ ’ਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਸੀ। ਬਾਅਦ ’ਚ ਡੀ. ਐੱਸ. ਪੀ. ਸਬ ਡਿਵੀਜ਼ਨ ਮਨਿੰਦਰਪਾਲ ਸਿੰਘ ਦੇ ਭਰੋਸੇ ਦੇ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣਾ ਧਰਨਾ ਚੁੱਕ ਲਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਇਕ ਚੱਕੀ ’ਚ ਬੰਦ ਹਵਾਲਾਤੀ ਸਿਮਰਨਜੀਤ ਸਿੰਘ ’ਤੇ 23 ਮੁਲਜ਼ਮਾਂ ਨੇ ਲੋਹੇ ਦੀ ਚੀਜ਼ਾਂ ਨਾਲ ਹਮਲਾ ਕਰਕੇ ਜਿੱਥੇ ਸਿਮਰਜੀਤ ਸਿੰਘ ਦਾ ਕਤਲ ਕਰ ਦਿੱਤਾ ਸੀ, ਉਥੇ ਹੀ ਤਿੰਨ ਹੋਰ ਹਵਾਲਾਤੀਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਇਸ ਪੂਰੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ 23 ਹਵਾਲਾਤੀਆਂ ਅਤੇ ਕੈਦੀਆਂ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ। ਇਸੇ ਦੌਰਾਨ ਸ਼ਨੀਵਾਰ ਨੂੰ ਸਿਮਰਨਜੀਤ ਸਿੰਘ ਦੀ ਮਾਤਾ ਦਲਜੀਤ ਕੌਰ ਵਾਸੀ ਪਿੰਡ ਧੀਰਪੁਰ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਦੇ ਨਾਲ ਸਥਾਨਕ ਡੀ. ਸੀ. ਚੌਂਕ ‘ਤੇ ਧਰਨੇ ’ਤੇ ਬੈਠ ਗਈ ਅਤੇ ਨਿਆਂ ਦੀ ਮੰਗ ਕਰਨ ਲੱਗੀ। ਮੌਕੇ ’ਤੇ ਮੌਜੂਦ ਪ੍ਰਦਰਸ਼ਨਕਾਰੀ ਕੇਂਦਰੀ ਜੇਲ੍ਹ ’ਚ ਤਾਇਨਾਤ ਇਕ ਅਧਿਕਾਰੀ ਨੂੰ ਸਸਪੈਂਡ ਕਰਨ ਦੀ ਮੰਗ ਕਰ ਰਹੇ ਸੀ।

ਇਹ ਵੀ ਪੜ੍ਹੋ-  ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

PunjabKesari

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਦੀ ਲਾਪਰਵਾਹੀ ਕਾਰਨ ਸਿਮਰਨਜੀਤ ਸਿੰਘ ਦਾ ਕਤਲ ਹੋਇਆ ਹੈ, ਜਿਸ ਕਾਰਨ ਜਲੰਧਰ ਮਾਰਗ ’ਤੇ ਕਾਫ਼ੀ ਸਮੇਂ ਤੱਕ ਟ੍ਰੈਫਿਕ ਜਾਮ ਰਿਹਾ। ਧਰਨਾ ਪ੍ਰਦਰਸ਼ਨ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਬ ਡਿਵੀਜ਼ਨ ਮਨਿੰਦਰਪਾਲ ਸਿੰਘ, ਐੱਸ. ਐੱਚ. ਓ. ਸਿਟੀ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਐੱਸ. ਐੱਚ. ਓ. ਕੋਤਵਾਲੀ ਰਮਨ ਕੁਮਾਰ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਮ੍ਰਿਤਕ ਦੀ ਮਾਤਾ ਦਲਜੀਤ ਕੌਰ ਨੂੰ ਨਾਮਜ਼ਦ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਕਹੀ ਤੇ ਉਨ੍ਹਾਂ ਮ੍ਰਿਤਕ ਦੀ ਮਾਤਾ ਨੂੰ ਨਿਆਂ ਦਾ ਭਰੋਸਾ ਦਿੱਤਾ, ਜਿਸ ਦੇ ਕਾਰਨ ਪ੍ਰਦਰਸ਼ਨਕਾਰੀਆਂ ਨੇ ਧਰਨਾ ਚੁੱਕ ਲਿਆ।

ਕੇਂਦਰੀ ਜੇਲ ਕੰਪਲੈਕਸ ’ਚ ਬੰਦ ਹਵਾਲਾਤੀ ਸਿਮਰਨਜੀਤ ਸਿੰਘ ਦੇ ਕਤਲ ਮਾਮਲੇ ’ਚ ਸ਼ਾਮਲ ਸਾਰੇ 23 ਮੁਲਜ਼ਮਾਂ ਨੂੰ ਕਪੂਰਥਲਾ ਪੁਲਸ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ’ਚ ਲਿਆਉਣ ਦੀਆਂ ਤਿਆਰੀਆਂ ’ਚ ਜੁਟ ਗਈ ਹੈ। ਦੱਸਿਆ ਜਾਂਦਾ ਹੈ ਕਿ ਸਾਰੇ ਮੁਲ਼ਜਮਾਂ ਨੂੰ ਸੋਮਵਾਰ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ’ਚ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਤੋਂ ਸਿਮਰਨਜੀਤ ਸਿੰਘ ਦੇ ਕਤਲ ਮਾਮਲੇ ‘ਚ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।

ਇਹ ਵੀ ਪੜ੍ਹੋ-  CM ਭਗਵੰਤ ਮਾਨ ਦਾ ਜਲੰਧਰ ਵਾਸੀਆਂ ਲਈ ਵੱਡਾ ਐਲਾਨ, ਅਫ਼ਸਰਸ਼ਾਹੀ ਨੂੰ ਦਿੱਤੇ ਇਹ ਨਿਰਦੇਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News