ਪਿਉ-ਧੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲੇ ਕਲਯੁੱਗੀ ਪਿਉ ਨੂੰ ਭੇਜਿਆ ਜੇਲ

Saturday, Dec 07, 2019 - 08:30 PM (IST)

ਪਿਉ-ਧੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲੇ ਕਲਯੁੱਗੀ ਪਿਉ ਨੂੰ ਭੇਜਿਆ ਜੇਲ

ਹਾਜੀਪੁਰ, (ਜੋਸ਼ੀ)- ਹਾਜੀਪੁਰ ਪੁਲਸ ਵੱਲੋਂ ਪਿਉ-ਧੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲੇ ਕਲਯੁੱਗੀ ਪਿਉ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ 'ਤੇ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਐੱਸ. ਐੱਸ. ਪੀ. ਹੁਸ਼ਿਆਰਪੁਰ ਗੌਰਵ ਗਰਗ ਅਤੇ ਡੀ. ਐੱਸ. ਪੀ. ਮੁਕੇਰੀਆਂ ਰਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜਬਰ-ਜ਼ਨਾਹ ਦਾ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨੂੰ ਕਾਬੂ ਕਰਨ ਲਈ ਪੁਲਸ ਦੀ ਇਕ ਵਿਸ਼ੇਸ਼ ਟੀਮ ਬਣਾਈ ਗਈ, ਜਿਸ ਵਿਚ ਏ. ਐੱਸ. ਆਈ. ਦਿਲਦਾਰ ਸਿੰਘ ਅਤੇ ਏ. ਐੱਸ. ਆਈ. ਦਲਜੀਤ ਸਿੰਘ ਨੇ ਆਪਣੀ ਪੁਲਸ ਪਾਰਟੀ ਸਮੇਤ 24 ਘੰਟਿਆਂ ਵਿਚ ਹੀ ਦੋਸ਼ੀ ਮਨਜੀਤ ਸਿੰਘ, ਜੋ ਪੇਸ਼ੇ ਵਜੋਂ ਪੇਂਟਰ ਹੈ ਅਤੇ ਉਸ ਦਾ ਆਪਣੀ ਘਰਵਾਲੀ ਨਾਲ ਤਲਾਕ ਹੋ ਚੁੱਕਿਆ ਹੈ, ਨੂੰ ਕਾਬੂ ਕਰ ਕੇ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੇਲ ਭੇਜ ਦਿੱਤਾ ਗਿਆ।


author

Bharat Thapa

Content Editor

Related News