ਕੈਦੀਆਂ ਨੂੰ ਵੀ.ਆਈ.ਪੀ. ਕਲਚਰ ਨਹੀਂ ਦਿੱਤਾ ਜਾਵੇਗਾ : ਹਰਜੋਤ ਬੈਂਸ

03/27/2022 12:55:21 AM

ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ 'ਆਪ' ਦੇ ਚੁਣੇ ਗਏ ਵਿਧਾਇਕ ਹਰਜੋਤ ਸਿੰਘ ਬੈਂਸ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਤੋਂ ਬਾਅਦ ਅੱਜ ਪਹਿਲੀ ਵਾਰ ਹਰਜੋਤ ਬੈਂਸ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਕੀਰਤਪੁਰ ਸਾਹਿਬ ਵਿਖੇ ਪਹੁੰਚੇ, ਜਿੱਥੇ ਉਹ ਆਪਣੇ ਹਲਕੇ ਦੇ ਵੋਟਰਾਂ ਨੂੰ ਮਿਲੇ। ਉੱਥੇ ਹੀ ਉਨ੍ਹਾਂ ਨੇ ਸਾਡਾ ਐੱਮ. ਐੱਲ. ਏ. ਸਾਡੇ ਵਿਚਕਾਰ ਮੁਹਿੰਮ ਸ਼ੁਰੂਆਤ ਕੀਰਤਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਆਲਮਪੁਰ ਤੋਂ ਕੀਤੀ। 

ਇਹ ਖ਼ਬਰ ਪੜ੍ਹੋ-  ਮਹਿਲਾ ਵਿਸ਼ਵ ਕੱਪ : ਨਿਊਜ਼ੀਲੈਂਡ ਦੀ ਸੂਜੀ ਨੇ ਬਣਾਇਆ ਵੱਡਾ ਰਿਕਾਰਡ, ਅਜਿਹਾ ਕਰਨ ਵਾਲੀ ਚੌਥੀ ਮਹਿਲਾ ਕ੍ਰਿਕਟਰ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਮਕਸਦ ਇਹ ਹੈ ਕਿ ਅਸੀਂ ਲੋਕਾਂ ਦੇ 'ਚ ਆਪ ਜਾ ਕੇ ਵਿਚਰੀਏ ਨਾ ਕਿ ਲੋਕ ਸਾਡੇ ਮਗਰ-ਮਗਰ ਆਉਣ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ। ਕਿਉਂਕਿ ਸਾਡੇ ਉੱਥੇ ਹਰ ਮਹਿਕਮੇ ਦੇ ਬੰਦੇ ਹੋਣ ਕਾਰਨ ਅਸੀਂ ਆਮ ਲੋਕਾਂ ਦੀਆਂ ਮੌਕੇ 'ਤੇ ਮੁਸ਼ਕਲਾਂ ਸੁਣ ਕੇ ਹੱਲ ਕੀਤਾ ਤਾਂਕਿ ਉਨ੍ਹਾਂ ਨੂੰ ਇਧਰ ਉੱਧਰ ਦਫ਼ਤਰਾਂ ਦੇ ਗੇੜੇ ਨਾ ਲਗਾਉਣੇ ਪੈਣ ਤੇ ਖੱਜਲ ਖੁਆਰੀ ਨਹੀਂ ਹੁੰਦੀ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਹੀ ਦਿਨਾਂ 'ਚ ਜਿੱਥੇ ਆਨੰਦਪੁਰ ਸਾਹਿਬ ਦੇ ਵਿਕਾਸ ਕੀਤੇ ਜਾਣਗੇ। ਉੱਥੇ ਹੀ ਪੂਰੇ ਪੰਜਾਬ ਲੈਵਲ ਤੇ   ਜੇਲ੍ਹਾਂ ਵਿੱਚ ਸੁਧਾਰ ਕੀਤਾ ਜਾਵੇਗਾ। 

ਇਹ ਖ਼ਬਰ ਪੜ੍ਹੋ- BCCI ਨੇ ਰੱਖਿਆ 6 ਟੀਮਾਂ ਦੀ ਮਹਿਲਾ IPL ਦਾ ਪ੍ਰਸਤਾਵ, ਸ਼ੁਰੂਆਤ ਅਗਲੇ ਸਾਲ ਤੋਂ

 ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News