ਨਿੱਜੀ ਸਕੂਲ ਬੱਸ ਡਰਾਈਵਰ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਮੌਤ

09/16/2019 1:50:23 AM

ਜਲੰਧਰ  (ਮ੍ਰਿਦੁਲ)-ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਇਕ ਨਿੱਜੀ ਸਕੂਲ ਦੀ ਬੱਸ ਨੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਅਤੇ ਹਾਦਸੇ 'ਚ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਮਲੇ ਨੂੰ ਲੈ ਕੇ ਪੁਲਸ ਨੇ ਧਾਰਾ 174 ਦੀ ਕਾਰਵਾਈ ਦੇ ਤਹਿਤ ਲਾਸ਼ ਨੂੰ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗਿਆਨ ਸ਼ਰਮਾ ਵਜੋਂ ਹੋਈ ਹੈ। ਜੋ ਕਿ ਸਵੇਰੇ ਸਵੇਰੇ ਸਾਈਕਲ 'ਤੇ ਨਿਕਲਿਆ ਸੀ। ਉਹ ਸਵੇਰੇ ਚੌਗਿੱਟੀ ਤੋਂ ਲੰਮਾ ਪਿੰਡ ਚੌਕ ਵੱਲ ਜਾ ਰਿਹਾ ਸੀ। ਜਿੱਥੇ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਕੋਲੋਂ ਇਕ ਨਿੱਜੀ ਸਕੂਲ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੇਟੇ ਪੰਕਜ ਸ਼ਰਮਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਪਿਤਾ ਗਿਆਨ ਸ਼ਰਮਾ (85) ਸੰਤੋਖਪੁਰਾ 'ਚ ਪਰਿਵਾਰ ਦੇ ਨਾਲ ਰਹਿੰਦੇ ਸਨ। ਉਹ ਅਕਸਰ ਸਵੇਰੇ ਸਾਈਕਲ ਚਲਾਉਣ ਲਈ ਜਾਂਦੇ ਸਨ ਪਰ ਅੱਜ ਸਵੇਰੇ ਜਦੋਂ ਉਹ ਨਿਕਲੇ ਤਾਂ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਪਿਤਾ ਦੀ ਹਾਦਸੇ 'ਚ ਮੌਤ ਹੋ ਗਈ। ਮਾਮਲੇ ਨੂੰ ਲੈ ਕੇ ਐੱਸ. ਐੱਚ. ਓ. ਸੁਖਜੀਤ ਸਿੰਘ ਨੇ ਦੱਸਿਆ ਕਿ ਬੇਟੇ ਦੇ ਬਿਆਨਾਂ 'ਤੇ 174 ਦੀ ਕਾਰਵਾਈ ਦੇ ਤਹਿਤ ਲਾਸ਼ ਨੂੰ ਸਿਵਲ ਹਸਪਤਾਲ ਰਖਵਾ ਦਿੱਤਾ ਹੈ।


Karan Kumar

Content Editor

Related News