ਨਵਾਂਸ਼ਹਿਰ ਜ਼ਿਲ੍ਹੇ ''ਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ : ਡੀ. ਸੀ.

10/23/2020 3:00:27 PM

ਨਵਾਂਸ਼ਹਿਰ (ਤ੍ਰਿਪਾਠੀ)— ਨਵਾਂਸ਼ਹਿਰ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ 'ਚ 223479 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 82689 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 59232 ਮੀਟ੍ਰਿਕ ਟਨ, ਪਨਸਪ ਵੱਲੋਂ 61921 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 16545 ਮੀਟ੍ਰਿਕ ਟਨ, ਐੱਫ. ਸੀ. ਆਈ ਵੱਲੋਂ 1960 ਅਤੇ ਵਪਾਰੀਆਂ ਵੱਲੋਂ 1132 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ 'ਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਸੁਚਾਰੂ ਖ਼ਰੀਦ ਅਤੇ ਕੋਵਿਡ ਸਾਵਧਾਨੀਆਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ:  ਟਾਂਡਾ: 6 ਸਾਲਾ ਬੱਚੀ ਦੀ ਸੜੀ ਹੋਈ ਲਾਸ਼ ਬਰਾਮਦ, ਕਤਲ ਦਾ ਖ਼ਦਸ਼ਾ

shivani attri

This news is Content Editor shivani attri