ਚੰਦੂਮਾਜਰਾ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੀਤੀ ਨਿੰਦਾ

01/17/2021 6:55:19 PM

ਨੂਰਪੁਰ ਬੇਦੀ (ਕੁਲਦੀਪ ਸ਼ਰਮਾ, ਤਰਨਜੀਤ, ਅਵਿਨਾਸ਼)— ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੇਂਦਰੀ ਏਜੰਸੀਆਂ ਰਾਹੀਂ ਨੋਟਿਸ ਜਾਰੀ ਕਰਕੇ ਤਾਰਪੀਡੋ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਹ ਪ੍ਰਗਟਾਵਾ ਅੱਜ ਪਿੰਡ ਕਰਤਾਰਪੁਰ ਵਿਖੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨਾਂ ਨੂੰ ਤਰੁੰਤ ਰੱਦ ਕਰਕੇ ਕਿਸਾਨਾਂ ਨੂੰ ਦਿੱਲੀ ਤੋਂ ਪੰਜਾਬ ਵਾਪਸ ਆਉਣ ਦਾ ਰਾਹ ਪੱਧਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਾਰ-ਵਾਰ ਮੀਟਿੰਗਾਂ ’ਚ ਸਾਰਥਕ ਨਤੀਜੇ ਨਾ ਦੇ ਕੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਇਸੇ ਕੜੀ ਤਹਿਤ ਕੇਂਦਰੀ ਏਜੰਸੀਆਂ ਕਿਸਾਨੀ ਸੰਘਰਸ਼ ਨਾਲ ਜੁਡ਼ੇ ਆਗੂਆਂ ਨੂੰ ਸੰਮੰਨ ਜਾਰੀ ਕਰਕੇ ਕਿਸੇ ਨਾ ਕਿਸੇ ਤਰੀਕੇ ਸੰਘਰਸ਼ ਕਮਜ਼ੋਰ ਕਰਨਾ ਚਾਹੀਦੀਆਂ ਹਨ, ਜਿਸ ਨੂੰ ਪੰਜਾਬ ਦੇ ਕਿਸਾਨ ਕਿਸੇ ਵੀ ਕੀਮਤ ’ਤੇ ਕਮਜ਼ੋਰ ਨਹੀਂ ਹੋਣ ਦੇਣਗੇ। 

ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਦੌਲਤ ਸਿੰਘ ਚਬਰੇਵਾਰ, ਚੌ. ਮੋਹਿੰਦਰਪਾਲ ਭੂੰਬਲਾ ਕੌਮੀ ਮੀਤ ਪ੍ਰਧਾਨ ਅਕਾਲੀ ਦਲ ਬਾਦਲ, ਕਰਨੈਲ ਸਿੰਘ ਆਜ਼ਮਪੁਰ, ਚੌ. ਕੇਸ਼ਵਾ ਨੰਦ ਪੂਣੇ, ਪ੍ਰਵੀਨ ਕੁਮਾਰ, ਜਸਵੀਰ ਕੁਮਾਰ, ਪ੍ਰਮੋਦ ਕੁਮਾਰ, ਸਤੀਸ਼ ਕੁਮਾਰ, ਜਸਪਾਲ ਸਿੰਘ ਚਬਰੇਵਾਲ, ਨੰ. ਮਨਦੀਪ ਕੁਮਾਰ, ਕੇਸਰ ਸਿੰਘ ਮੂਸਾਪੁਰ, ਭਜਨ ਲਾਲ ਕਾਂਗੜ, ਕੁਲਵੀਰ ਸਿੰਘ ਅਸਮਾਨਪੁਰ, ਹੁਸਨ ਲਾਲ ਭੂੰਬਲਾ ਸਰਪੰਚ ਕਰਤਾਰਪੁਰ ਆਦਿ ਵੀ ਹਾਜ਼ਰ ਸਨ।

shivani attri

This news is Content Editor shivani attri