ਜਾਂਚ ਰਿਪੋਰਟ ’ਚ ਖ਼ੁਲਾਸਾ, ਪੰਜਾਬ ਰੋਡਵੇਜ਼ ’ਚ ਨਿਯਮਾਂ ਦੇ ਉਲਟ ਹੋਈ ਕਲਰਕਾਂ ਤੇ ਜੂਨੀਅਰ ਆਡੀਟਰਾਂ ਦੀ ਪ੍ਰਮੋਸ਼ਨ
Monday, Jun 17, 2024 - 10:52 AM (IST)
ਜਲੰਧਰ (ਪੁਨੀਤ)–ਪੰਜਾਬ ਰੋਡਵੇਜ਼ ’ਚ ਨਿਯਮਾਂ ਦੇ ਉਲਟ ਜਾ ਕੇ ਕਲਰਕਾਂ ਅਤੇ ਜੂਨੀਅਰ ਆਡੀਟਰਾਂ ਦੀ ਪ੍ਰਮੋਸ਼ਨ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਤਕ ਸ਼ਿਕਾਇਤ ਪਹੁੰਚਣ ਤੋਂ ਬਾਅਦ ਡਾਇਰੈਕਟਰ ਸਟੇਟ ਟਰਾਂਸਪੋਰਟ ਆਫਿਸ ਵੱਲੋਂ ਕਰਵਾਈ ਗਈ ਜਾਂਚ ’ਚ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ। ਸ਼ਿਕਾਇਤਕਰਤਾ ਵੱਲੋਂ ਉਕਤ ਪ੍ਰਮੋਸ਼ਨ ਰੱਦ ਕਰਨ 'ਤੇ ਮੁਲਾਜ਼ਮਾਂ ਅਤੇ ਅਧਿਕਾਰੀਆਂ ’ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਆਰ. ਟੀ. ਆਈ. ਐਕਟੀਵਿਸਟ ਮਨਜੀਤ ਸਿੰਘ ਨੇ ਦੱਸਿਆ ਕਿ ਸਤੰਬਰ 2022 ’ਚ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ’ਚ ਪੰਜਾਬ ਰੋਡਵੇਜ਼ ਦੇ ਕਲਰਕ ਅਤੇ ਜੂਨੀਅਰ ਆਡੀਟਰਾਂ ਦੀ ਪ੍ਰਮੋਸ਼ਨ ’ਚ ਹੋਈ ਬੇਨਿਯਮੀਆਂ ਦਾ ਮੁੱਦਾ ਉਠਾਇਆ ਗਿਆ ਸੀ। ਡੇਢ ਸਾਲ ਤੋਂ ਬਾਅਦ ਵਿਭਾਗ ਵੱਲੋਂ ਇਸ ਦੀ ਜਾਂਚ-ਪੜਤਾਲ ਪੂਰੀ ਕੀਤੀ ਗਈ।
ਇਹ ਵੀ ਪੜ੍ਹੋ- ਹਾਜੀਪੁਰ 'ਚ ਵਾਪਰੇ ਹਾਦਸੇ ਨੇ ਉਜਾੜ 'ਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤ ਦੀ ਦਰਦਨਾਕ ਮੌਤ
ਡਾਇਰੈਕਟਰ ਸਟੇਟ ਟਰਾਂਸਪੋਰਟ ਦੇ ਮੁੱਖ ਦਫ਼ਤਰ ਦੇ ਜਾਂਚ ਅਧਿਕਾਰੀ ਅਤੇ ਲਾਅ ਆਫਿਸ ਵੱਲੋਂ ਆਪਣੀ ਰਿਪੋਰਟ ’ਚ ਸਾਫ਼ ਤੌਰ ’ਤੇ ਲਿਖਿਆ ਗਿਆ ਹੈ ਕਿ ਉਕਤ ਅਸਾਮੀਆਂ ਵਿਭਾਗੀ ਨਿਯਮਾਂ ਦੇ ਉਲਟ ਹਨ। ਮਨਜੀਤ ਸਿੰਘ ਨੇ ਕਿਹਾ ਕਿ ਰਿਪੋਰਟ ਤੋਂ ਬਾਅਦ ਤੋਂ ਲੈ ਕੇ ਹੁਣ ਤਕ ਬਣਦੀ ਕਾਰਵਾਈ ਨਹੀਂ ਹੋ ਸਕੀ, ਜੋ ਕਿ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਪ੍ਰਮੋਸ਼ਨ ਸਮੇਂ ਡਾਇਰੈਕਟਰ ਸਟੇਟ ਟਰਾਂਸਪੋਰਟ ਦੇ ਆਫਿਸ ਵੱਲੋਂ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਨਜ਼ਰਅੰਦਾਜ਼ ਕਰਦੇ ਹੋਏ ਕਲਰਕਾਂ ਤੇ ਜੂਨੀਅਰ ਆਡੀਟਰਾਂ ਨੂੰ ਪ੍ਰਮੋਸ਼ਨ ਦਿੱਤੀ ਗਈ। ਮਨਜੀਤ ਸਿੰਘ ਨੇ ਕਿਹਾ ਕਿ ਇਸ ਦੀ ਵੱਡੇ ਪੱਧਰ ’ਤੇ ਜਾਂਚ ਕਰਵਾਉਣ ਦੀ ਲੋੜ ਹੈ ਤਾਂ ਕਿ ਸੱਚਾਈ ਸਾਹਮਣੇ ਆ ਸਕੇ।
ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਮਿਲੀਭੁਗਤ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਇਸ ਲਈ ਪੰਜਾਬ ਸਰਕਾਰ ਦੀ ਕਿਸੇ ਵੱਡੀ ਜਾਂਚ ਏਜੰਸੀ ਨੂੰ ਇਹ ਕੇਸ ਦਿੱਤਾ ਜਾਣਾ ਚਾਹੀਦਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜੋ ਮੁਹਿੰਮ ਚਲਾਈ ਗਈ, ਉਸ ਅਧੀਨ ਇਸ ਪੂਰੇ ਘਟਨਾਕ੍ਰਮ ਦੀ ਸ਼ੁਰੂ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਕਿ ਪੂਰੀ ਸੱਚਾਈ ਜਨਤਾ ਦੇ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਜਾਂਚ ’ਚ ਖ਼ੁਲਾਸਾ ਹੋਣ ਤੋਂ ਬਾਅਦ ਵੀ ਹੁਣ ਤਕ ਕਿਸੇ ਨੂੰ ਦੋਸ਼ੀ ਤਕ ਨਹੀਂ ਬਣਾਇਆ ਗਿਆ, ਜਿਸ ਕਾਰਨ ਉਹ ਮੁੱਖ ਮੰਤਰੀ ਨਾਲ ਮਿਲ ਕੇ ਇਸ ਬਾਰੇ ’ਚ ਦੋਬਾਰਾ ਸ਼ਿਕਾਇਤ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਚੋਣਾਂ ਕਾਰਨ ਉਹ ਉਡੀਕ ਕਰ ਰਹੇ ਸਨ ਪਰ ਸਬੰਧਤ ਵਿਭਾਗ ਵੱਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਜਿਸ ਕਾਰਨ ਉਹ ਇਸ ਮੁੱਦੇ ਨੂੰ ਉਪਰ ਤਕ ਉਠਾਉਣਗੇ।
ਇਹ ਵੀ ਪੜ੍ਹੋ- ਅਨਮੋਲ ਗਗਨ ਮਾਨ ਦੇ ਵਿਆਹ 'ਚ ਪਹੁੰਚੇ CM ਭਗਵੰਤ ਮਾਨ, ਇਸ ਅੰਦਾਜ਼ 'ਚ ਦਿੱਤੀਆਂ ਨਵੇਂ ਵਿਆਹੇ ਜੋੜੇ ਨੂੰ ਵਧਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।