ਜਲੰਧਰ ਵਿਖੇ ਪ੍ਰਾਪਰਟੀ ਡੀਲਰ ਨੇ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

Thursday, Mar 24, 2022 - 11:48 AM (IST)

ਜਲੰਧਰ ਵਿਖੇ ਪ੍ਰਾਪਰਟੀ ਡੀਲਰ ਨੇ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਮ੍ਰਿਦੁਲ)–ਜੈਮਲ ਨਗਰ ਵਿਚ ਰਹਿੰਦੇ ਪ੍ਰਾਪਰਟੀ ਡੀਲਰ ਨੇ ਘਰੇਲੂ ਝਗੜੇ ਕਾਰਨ ਖ਼ੁਦ ਨੂੰ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਸਿਰ ’ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਾਮਲੇ ਨੂੰ ਲੈ ਕੇ ਦੇਰ ਰਾਤ ਪੁਲਸ ਨੇ ਮ੍ਰਿਤਕ ਪ੍ਰਾਪਰਟੀ ਡੀਲਰ ਦੇ ਗੁਆਂਢੀਆਂ ਨੂੰ ਨਾਮਜ਼ਦ ਕਰ ਲਿਆ ਹੈ। ਮ੍ਰਿਤਕ ਕੋਲੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ ਵਿਚ ਉਸ ਨੇ 2 ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।

ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਿਜੇ ਕੁਮਾਰ (55) ਪੁੱਤਰ ਸਤਪਾਲ ਵਰਮਾ ਵਜੋਂ ਹੋਈ ਹੈ, ਜਿਹੜਾ ਪ੍ਰਾਪਰਟੀ ਡੀਲਰ ਸੀ। ਕੁਝ ਸਾਲ ਪਹਿਲਾਂ ਉਸ ਨੇ ਲਾਇਸੈਂਸੀ ਰਿਵਾਲਵਰ ਲਈ ਸੀ। ਚੋਣਾਂ ਕਾਰਨ ਲਾਇਸੈਂਸੀ ਰਿਵਾਲਵਰ ਉਸ ਨੇ ਥਾਣਾ ਰਾਮਾ ਮੰਡੀ ਵਿਚ ਜਮ੍ਹਾ ਕਰਵਾਈ ਸੀ। ਅੱਜ ਜਦੋਂ ਸ਼ਾਮ ਸਮੇਂ ਉਹ ਪਹਿਲੀ ਮੰਜ਼ਿਲ ’ਤੇ ਆਪਣੇ ਕਮਰੇ ਵਿਚ ਸੀ, ਉਸ ਨੇ ਆਪਣਾ ਰਿਵਾਲਵਰ ਕਨਪਟੀ ’ਤੇ ਲਾ ਕੇ ਫਾਇਰ ਕਰ ਦਿੱਤਾ। ਗੋਲ਼ੀ ਉਸ ਦੇ ਸਿਰ ਵਿਚ ਫਸ ਗਈ। ਅਚਾਨਕ ਗੋਲ਼ੀ ਦੀ ਆਵਾਜ਼ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਇਕੱਠੇ ਹੋਏ ਤਾਂ ਉਨ੍ਹਾਂ ਗੁਆਂਢੀਆਂ ਦੀ ਸਹਾਇਤਾ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਨਾਂ ’ਤੇ ਪਿੰਡ ’ਚ ਸੰਤੋਖ ਚੌਧਰੀ ਵੱਲੋਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਬਰਾਮਦ ਕੀਤੇ ਖ਼ੁਦਕੁਸ਼ੀ ਨੋਟ ਵਿਚ ਗੁਆਂਢ ਵਿਚ ਰਹਿੰਦੇ 2 ਵਿਅਕਤੀਆਂ ਨੂੰ ਉਸ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਸੀ ਕਿਉਂਕਿ ਉਨ੍ਹਾਂ ਦੀ ਧੀ ਕਾਰਨ ਹੋਏ ਘਰੇਲੂ ਝਗੜੇ ਕਰਕੇ ਉਸ ਨੇ ਆਪਣੀ ਜ਼ਿੰਦਗੀ ਖ਼ਤਮ ਕੀਤੀ ਹੈ। ਪੁਲਸ ਨੇ ਮ੍ਰਿਤਕ ਵਿਜੇ ਵਰਮਾ ਦੀ ਪਤਨੀ ਪ੍ਰੀਤੀ ਵਰਮਾ ਦੇ ਬਿਆਨਾਂ ’ਤੇ ਦੋਵਾਂ ਗੁਆਂਢੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਹੱਸਦਾ-ਵੱਸਦਾ ਪਰਿਵਾਰ, ਹਸਪਤਾਲ ਦੇ ਬਾਥਰੂਮ 'ਚੋਂ ਮਿਲੀ ਨੌਜਵਾਨ ਦੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News