ਕਿਸਾਨੀ ਸੰਘਰਸ਼ ਦੀ ਹਮਾਇਤ ’ਚ ਨਿੱਤਰੀ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਟਾਂਡਾ ਦੀ ਟੀਮ

12/27/2020 1:49:39 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ): ਪ੍ਰਾਪਰਟੀ ਡੀਲਰ ਐਸੋਸੀਏਸ਼ਨ ਟਾਂਡਾ ਦੀ ਇਕ ਵਿਸ਼ੇਸ਼ ਮੀਟਿੰਗ ਮੁਕੇਸ਼ ਕੁਮਾਰ ਮੰਨਾ ਦੀ ਅਗਵਾਈ ’ਚ ਹੋਈ। ਜਿਸ ’ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਸੰਘਰਸ਼ ’ਚ ਨਿਤਰਣ ਦਾ ਫ਼ੈਸਲਾ ਲਿਆ ਗਿਆ।

ਇਸ ਦੌਰਾਨ ਐਸੋਸੀਏਸ਼ਨ ਦੇ ਆਗੂਆਂ ਨੇ ਆਖਿਆ ਕਿ ਕਿਸਾਨਾਂ ਦੇ ਦੇਸ਼ ਵਿਆਪੀ ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਟੀਮ ਲਗਾਤਾਰ ਕਿਸਾਨੀ ਸੰਘਰਸ਼ ’ਚ ਆਪਣਾ ਬਣਦਾ ਯੋਗਦਾਨ ਦੇਵੇਗੀ। ਇਸ ਦੌਰਾਨ ਪ੍ਰਾਪਰਟੀ ਡੀਲਰ ਦੇ ਸਮੂਹ ਮੈਂਬਰਾਂ ਨੇ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕੁਲਤਾਰ ਸਿੰਘ ਯੋਗੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨਵੇਂ ਬਣੇ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਮੀਤ ਪ੍ਰਧਾਨ ਕੁਲਜੀਤ ਸਿੰਘ, ਰਣਜੀਤ ਸਿੰਘ ਤੁੱਲੀ, ਜਗਦੀਪ ਮੋਹਨ ਗੋਲਡੀ, ਪ੍ਰੇਮ ਸਿੰਘ, ਸੁਲਿੰਦਰ ਸਿੰਘ ਸੋਹਲ, ਸੁਮਿਤ ਸੈਣੀ, ਭਾਰਤੀ, ਉਂਕਾਰ ਸਿੰਘ, ਵਿਪੁਲ ਕੁਮਾਰ, ਸੁਰਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ, ਜੋਗਿੰਦਰਪਾਲ, ਅੰਮਿ੍ਰਤਪਾਲ ਸਿੰਘ, ਪਰਮਿੰਦਰ ਸਿੰਘ, ਤਰਸੇਮ ਸਿੰਘ,  ਪਿਆਰਾ ਸਿੰਘ ਸੈਣੀ, ਗੁਰਦੀਪ ਸਿੰਘ ਕਾਕੂ ਆਦਿ ਮੌਜੂਦ ਸਨ।

Aarti dhillon

This news is Content Editor Aarti dhillon