ਇਕ ਹੀ ਦਿਨ ’ਚ ਜਲੰਧਰ ਨਿਗਮ ਕੋਲ ਜਮ੍ਹਾ ਹੋਇਆ 1.90 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ
Thursday, Sep 26, 2024 - 02:55 PM (IST)
ਜਲੰਧਰ (ਖੁਰਾਣਾ)–ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੇ ਮਾਰਗਦਰਸ਼ਨ ਵਿਚ ਪ੍ਰਾਪਰਟੀ ਟੈਕਸ ਵਿਭਾਗ ਦੀ ਟੀਮ ਨੇ 30 ਸਤੰਬਰ ਤਕ 10 ਫ਼ੀਸਦੀ ਰਿਬੇਟ ਨਾਲ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ ਲੋਕਾਂ ਨੂੰ ਜਿਸ ਤਰ੍ਹਾਂ ਜਾਗਰੂਕ ਕਰਨਾ ਸ਼ੁਰੂ ਕੀਤਾ ਹੋਇਆ ਹੈ, ਉਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਬੁੱਧਵਾਰ ਭਾਰੀ ਗਿਣਤੀ ਵਿਚ ਲੋਕਾਂ ਨੇ ਰਿਬੇਟ ਦਾ ਫਾਇਦਾ ਉਠਾਉਂਦਿਆਂ ਨਿਗਮ ਕੋਲ ਆ ਕੇ ਪ੍ਰਾਪਰਟੀ ਟੈਕਸ ਦੀ ਰਿਟਰਨ ਭਰੀ, ਜਿਸ ਤਹਿਤ ਨਿਗਮ ਕੋਲ ਅੱਜ 1.90 ਕਰੋੜ ਰੁਪਏ ਦਾ ਟੈਕਸ ਜਮ੍ਹਾ ਹੋਇਆ।
ਸੁਪਰਿੰਟੈਂਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ ਅਤੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਨਿਗਮ ਕੋਲ ਹੁਣ ਤੱਕ ਕੁੱਲ੍ਹ 25 ਕਰੋੜ ਰੁਪਏ ਤੋਂ ਜ਼ਿਆਦਾ ਪ੍ਰਾਪਰਟੀ ਟੈਕਸ ਆ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਭਾਰੀ ਗਿਣਤੀ ਵਿਚ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਅਸਿਸਟੈਂਟ ਕਮਿਸ਼ਨਰ ਵਿਕ੍ਰਾਂਤ ਵਰਮਾ ਨੇ ਦੱਸਿਆ ਕਿ ਛੁੱਟੀ ਵਾਲੇ ਦਿਨਾਂ ਵਿਚ ਵੀ ਟੈਕਸ ਕੁਲੈਕਸ਼ਨ ਸੈਂਟਰ ਖੁੱਲ੍ਹੇ ਰਹਿਣਗੇ। ਉਨ੍ਹਾਂ ਨੇ ਬਾਕੀ ਸ਼ਹਿਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਟੈਕਸ ਜਲਦ ਜਮ੍ਹਾ ਕਰਵਾਉਣ ਕਿਉਂਕਿ ਅਕਤੂਬਰ ਮਹੀਨੇ ਤੋਂ ਨਿਗਮ ਡਿਫ਼ਾਲਟਰਾਂ ਵਿਰੁੱਧ ਕਾਰਵਾਈ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ- ਉੱਜੜ ਰਹੀਆਂ ਮਾਵਾਂ ਦੀਆਂ ਕੁੱਖਾਂ, ਨਸ਼ੇ ਦੀ ਦਲਦਲ 'ਚ ਡੁੱਬਦੀ ਜਾ ਰਹੀ ਪੰਜਾਬ ਦੀ ਜਵਾਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ