ਪ੍ਰਾਪਰਟੀ ਟੈਕਸ ਅਦਾ ਨਾ ਕਰਨ ਵਾਲੇ ਦੁਕਾਨਦਾਰ ਦੀ ਦੁਕਾਨ ਕੀਤੀ ਸੀਲ

01/23/2019 9:43:22 PM

ਹੁਸ਼ਿਆਰਪੁਰ,(ਘੁੰਮਣ)— ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਲਈ ਦਿੱਤੇ ਗਏ ਨੋਟਿਸਾਂ ਦੇ ਬਾਵਜੂਦ ਜਿਨ੍ਹਾਂ ਦੁਕਾਨਦਾਰਾਂ ਨੇ ਪ੍ਰਾਪਰਟੀ ਟੈਕਸ ਨਹੀਂ ਦਿੱਤਾ। ਉਨ੍ਹਾਂ ਦੀਆਂ ਪ੍ਰਾਪਰਟੀਆਂ ਸੀਲ ਕਰਨ ਸਬੰਧੀ ਸੁਪਰਡੈਂਟ ਗੁਰਮੇਲ ਸਿੰਘ ਦੀ ਅਗਵਾਈ 'ਚ ਨਗਰ ਨਿਗਮ ਵਲੋਂ ਟੀਮ ਭੇਜੀ ਗਈ। ਟੀਮ 'ਚ ਇੰਸਪੈਕਟਰ ਮੁਕਲ ਕੇਸਰ, ਕੁਲਵਿੰਦਰ ਸਿੰਘ, ਲੇਖ ਰਾਜ, ਸੌਰਵ ਟਾਂਡਾ, ਸੰਦੀਪ ਸਿੰਘ, ਸੰਦੀਪ, ਸੰਜੀਵ ਸ਼ਰਮਾ ਅਤੇ ਪ੍ਰਦੀਪ ਕੁਮਾਰ ਸ਼ਾਮਲ ਸਨ। ਨਗਰ ਨਿਗਮ ਟੀਮ ਵਲੋਂ ਸ਼ੀਸ਼ ਮਹਿਲ ਬਾਜ਼ਾਰ ਵਿਖੇ ਸਥਿਤ ਮੋਬਾਇਲਾਂ ਦੇ ਦੁਕਾਨਦਾਰ ਵਲੋਂ ਪਿਛਲੇ 6 ਸਾਲ ਦਾ ਪ੍ਰਾਪਰਟੀ ਟੈਕਸ ਅਦਾ ਨਾ ਕਰਨ 'ਤੇ ਉਸ ਦੀ ਦੁਕਾਨ ਨੂੰ ਸੀਲ ਕੀਤਾ ਗਿਆ।

ਉਕਤ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪ੍ਰਾਪਰਟੀ ਮਾਲਕਾਂ ਵਲੋਂ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਸਬੰਧੀ 112 ਏ (5) ਅਤੇ 138 (ਸੀ) ਦੇ ਨੋਟਿਸ ਦਿੱਤੇ ਗਏ ਹਨ। ਉਨ੍ਹਾਂ 'ਤੇ ਬਣਦੀ ਰਕਮ ਜਮ੍ਹਾ ਨਾ ਕਰਵਾਉਣ 'ਤੇ ਉਨ੍ਹਾਂ ਦੀਆਂ ਪ੍ਰਾਪਰਟੀਆਂ ਨੂੰ ਸੀਲ ਕੀਤਾ ਜਾਵੇਗਾ।


Related News