ਪੁਲਸ ਵੱਲੋਂ ਡਰੱਗ ਸਮੱਗਲਰਾਂ ਦੀ 22 ਲੱਖ 41 ਹਜ਼ਾਰ 600 ਰੁਪਏ ਦੀ ਪ੍ਰਾਪਰਟੀ ਫਰੀਜ਼

Friday, Dec 06, 2024 - 02:24 PM (IST)

ਕਪੂਰਥਲਾ (ਭੂਸ਼ਣ, ਮਹਾਜਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀਆ ਹਦਾਇਤਾਂ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਵੱਲੋਂ ਡਰੱਗ ਦੇ ਵੱਡੇ ਸਮੱਗਲਰਾਂ ਦੀ ਨਸ਼ਿਆਂ ਦੇ ਕਾਰੋਬਾਰ ਤੋਂ ਬਣਾਈ ਗਈ ਚੱਲ ਅਤੇ ਅਚੱਲ ਜਾਇਦਾਦ ਨੂੰ ਧਾਰਾ 68-ਐੱਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਜਬਤ ਕਰਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਐੱਸ. ਪੀ. (ਡੀ.) ਸਰਬਜੀਤ ਰਾਏ, ਡੀ. ਐੱਸ. ਪੀ. ਨਾਰਕੋਟਿਕਸ ਸੁਖਪਾਲ ਸਿੰਘ ਦੀ ਦੇਖ-ਰੇਖ ਹੇਠ ਨਵੰਬਰ ਮਹੀਨੇ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਡਰੱਗ ਮਾਫ਼ੀਆ ਖ਼ਿਲਾਫ਼ ਕਾਰਵਾਈ ਕਰਦੇ ਹੋਏ 1 ਨਾਮੀ ਡਰੱਗ ਸਮੱਗਲਰ ਕੋਸ਼ਲ ਉਰਫ਼ ਦਿੱਲੀ ਵਾਲੀ ਪਤਨੀ ਪਰਦੀਪ ਕੁਮਾਰ ਵਾਸੀ ਮੁਹੱਲਾ ਉੱਚਾ ਧੌੜਾ ਜ਼ਿਲ੍ਹਾ ਕਪੂਰਥਲਾ ਦੀ ਮੁਕੱਦਮਾ ਨੰਬਰ 280 ਮਿਤੀ 22.11.2013 ਅ/ਧ 21-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਸਿਟੀ ਕਪੂਰਥਲਾ ਤਹਿਤ ਉਸ ਵੱਲੋਂ ਨਸ਼ਾ ਤਸਕਰੀ ਕਰ ਕੇ ਬਣਾਈ ਗਈ ਚੱਲ ਅਤੇ ਅਚੱਲ ਜਾਇਦਾਦ ਨੂੰ ਫੀਰਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਪੁਲਸ ਥਾਣਿਆਂ ਲਈ ਖ਼ਤਰੇ ਦੀ ਘੰਟੀ, ਅਲਰਟ ਜਾਰੀ

ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦੀ ਚੱਲ ਅਤੇ ਅਚੱਲ ਜਾਇਦਾਦ ’ਚ ਆਲੀਸ਼ਾਨ ਕੋਠੀ, ਜਿਸ ਦੀ ਕੀਮਤ 17 ਲੱਖ 76 ਹਜ਼ਾਰ 600 ਰੁਪਏ ਤੇ ਕਾਰ, ਜਿਸ ਦੀ ਕੀਮਤ 4 ਲੱਖ 65 ਹਜ਼ਾਰ 000 ਰੁਪਏ ਹੈ। ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਉਕਤ ਦੀ ਕੁੱਲ ਕੀਮਤ 22 ਲੱਖ 41 ਹਜ਼ਾਰ 600 ਰੁਪਏ ਬਣਦੀ ਹੈ। ਜੋ ਧਾਰਾ 68-ਐੱਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੰਪੀਟੈਂਟ ਅਥਾਰਟੀ, ਨਵੀਂ ਦਿੱਲੀ ਤੋਂ ਪ੍ਰਾਪਰਟੀ ਫਰੀਜ਼ ਕਰਵਾਈ ਜਾ ਚੁੱਕੀ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ 'ਚ ਸਿਲੰਡਰ ਫੱਟਣ ਕਾਰਨ ਹੋਇਆ ਧਮਾਕਾ, ਪੈ ਗਈਆਂ ਭਾਜੜਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News