ਜਲੰਧਰ: ਪੰਜਾਬ ਕੇਸਰੀ ’ਤੇ ਹਮਲੇ ਦੇ ਵਿਰੋਧ ’ਚ ਡਰਾਈਵਰ–ਕੰਡਕਟਰ ਯੂਨੀਅਨ ਤੇ ਵਰਕਸ਼ਾਪ ਕਰਮਚਾਰੀਆਂ ਵੱਲੋਂ ਧਰਨਾ

Wednesday, Jan 21, 2026 - 12:22 PM (IST)

ਜਲੰਧਰ: ਪੰਜਾਬ ਕੇਸਰੀ ’ਤੇ ਹਮਲੇ ਦੇ ਵਿਰੋਧ ’ਚ ਡਰਾਈਵਰ–ਕੰਡਕਟਰ ਯੂਨੀਅਨ ਤੇ ਵਰਕਸ਼ਾਪ ਕਰਮਚਾਰੀਆਂ ਵੱਲੋਂ ਧਰਨਾ

ਜਲੰਧਰ (ਸੁਨੀਲ)— ਅੱਜ ਜਲੰਧਰ ਦੀ ਵਰਕਸ਼ਾਪ 'ਚ ਨਗਰ ਨਿਗਮ ਦੇ ਡਰਾਈਵਰ ਕੰਡਕਟਰ ਯੂਨੀਅਨ ਅਤੇ ਵਰਕਸ਼ਾਪ ਦੇ ਕਰਮਚਾਰੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਸੰਘਰਸ਼ ਪੰਜਾਬ ਕੇਸਰੀ ਅਖ਼ਬਾਰ ’ਤੇ ਹੋਏ ਕਥਿਤ ਹਮਲੇ ਦੇ ਵਿਰੋਧ ਵਿੱਚ ਕੀਤਾ ਗਿਆ, ਜਿਸ ਨੂੰ ਲੈ ਕੇ ਕਰਮਚਾਰੀਆਂ ਨੇ ਗਹਿਰੀ ਚਿੰਤਾ ਜ਼ਾਹਿਰ ਕੀਤੀ।

ਧਰਨੇ ਦੌਰਾਨ ਬੋਲਦਿਆਂ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਕੇਸਰੀ ਸਾਲਾਂ ਤੋਂ ਨਿਡਰ ਅਤੇ ਨਿਰਪੱਖ ਪੱਤਰਕਾਰਤਾ ਕਰਦਾ ਆ ਰਿਹਾ ਹੈ ਅਤੇ ਇਸ ’ਤੇ ਹੋਇਆ ਹਮਲਾ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਆਖਿਆ ਕਿ ਲੋਕਤੰਤਰ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਅਖ਼ਬਾਰਾਂ ਜਾਂ ਪੱਤਰਕਾਰਾਂ ਨੂੰ ਡਰਾਉਣ ਦੀ ਕੋਈ ਵੀ ਕੋਸ਼ਿਸ਼ ਕਬੂਲਯੋਗ ਨਹੀਂ।

PunjabKesari

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਦੌਰ ਵਿੱਚ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਇਨਸਾਫ਼ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
 


author

Shivani Bassan

Content Editor

Related News