ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

12/27/2020 4:39:55 PM

ਟਾਂਡਾ ਉੜਮੁੜ(ਜਸਵਿੰਦਰ,ਪਰਮਜੀਤ ਸਿੰਘ ਮੋਮੀ): ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਪਿੰਡ ਮੂਨਕਾਂ ਵਿਖੇ ਪਿੰਡ ਵਾਸੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਅਤੇ ਅੰਬਾਨੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਆਗੂ ਸੁਖਵਿੰਦਰ ਸਿੰਘ ਮੂਨਕਾਂ ਦੀ ਅਗਵਾਈ ’ਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਪਿੰਡ ਵਾਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ।

PunjabKesari

ਇਸ ਮੌਕੇ ਸੁਖਵਿੰਦਰ ਸਿੰਘ ਮੂਨਕਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਖੇਤੀ ਵਿਰੋਧੀ ਕਾਨੂੰਨ ਜਾਰੀ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਇਹ ਕੰਮ ਕੀਤਾ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ  ਅਤੇ ਆਪਣਾ ਹੱਕ ਲੈਣ ਲਈ ਮਰਦੇ ਦਮ ਤਕ ਸੰਘਰਸ਼ ਕਰਨਗੇ। ਉਨ੍ਹਾਂ ਇਸ ਮੌਕੇ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਦੀ ਵੀ ਡਟ ਕੇ ਹਮਾਇਤ ਕੀਤੀ।

ਇਸ ਮੌਕੇ ਸਰਬਜੀਤ ਸਿੰਘ ਮੋਮੀ, ਨੰਬਰਦਾਰ ਦਰਬਾਰਾ ਸਿੰਘ, ਮਲਕੀਤ ਸਿੰਘ, ਸਰਪੰਚ ਕੁਲਵਿੰਦਰ ਕੌਰ, ਪੰਚ ਹਰਜੀਤ ਸਿੰਘ, ਪੰਚ ਮਨਪ੍ਰੀਤ ਕੌਰ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਸ਼ਾਮ ਸਿੰਘ ਮੂਨਕਾਂ, ਪੰਚ ਅਮਰਜੀਤ ਸਿੰਘ, ਬਹਾਦਰ ਸਿੰਘ, ਸਾਬਕਾ ਸਰਪੰਚ ਰਾਮ ਨਾਰਾਇਣ ਸਿੰਘ, ਕਰਮ ਚੰਦ, ਮੋਹਨਜੀਤ ਸਿੰਘ, ਸੁਰਜੀਤ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।


Aarti dhillon

Content Editor

Related News