ਜਲੰਧਰ ਦੇ RTO ਦਫ਼ਤਰ ''ਚ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਰੋਸ ਪ੍ਰਦਰਸ਼ਨ

06/13/2022 10:45:35 PM

ਜਲੰਧਰ (ਸੁਨੀਲ ਮਹਾਜਨ) : ਲੰਬੇ ਸਮੇਂ ਤੋਂ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਇਨ੍ਹਾਂ ਨੂੰ ਟਾਈਮਿੰਗ ਨੂੰ ਲੈ ਕੇ ਆਪਣੇ ਰੂਟਾਂ 'ਤੇ ਸਮੱਸਿਆ ਰਹੀ ਹੈ। ਇਨ੍ਹਾਂ ਵੱਲੋਂ ਕਈ ਵਾਰ ਇਨ੍ਹਾਂ ਮੰਗਾਂ ਨੂੰ ਪ੍ਰਸ਼ਾਸਨ ਅੱਗੇ ਰੱਖਿਆ ਗਿਆ ਪਰ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਦੇ ਰੋਸ ਵਜੋਂ ਅੱਜ ਜਲੰਧਰ ਦੇ ਆਰ.ਟੀ.ਓ. ਦਫ਼ਤਰ ਵਿਖੇ ਪੂਰੇ ਸੂਬੇ ਦੇ ਮਿੰਨੀ ਬੱਸ ਆਪ੍ਰੇਟਰਾਂ ਤੇ ਵਰਕਰਾਂ ਵੱਲੋਂ ਰੋਸ ਧਰਨਾ ਦੇ ਦਿੱਤਾ ਗਿਆ, ਜਿਸ 'ਤੇ ਇਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਨ੍ਹਾਂ ਦੀਆਂ ਮੰਗਾਂ ਪੂਰੀ ਨਹੀਂ ਹੋਣਗੀਆਂ, ਉਦੋਂ ਤੱਕ ਉਹ ਇੱਥੇ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਉਥੇ ਹੀ ਆਰ.ਟੀ.ਏ. ਰਜਤ ਉਬਰਾਏ ਦਾ ਕਹਿਣਾ ਹੈ ਕਿ ਜੋ ਵੀ ਮੰਗਾਂ ਹਨ, ਉਨ੍ਹਾਂ ਨੂੰ ਸਰਕਾਰ ਅੱਗੇ ਰੱਖਿਆ ਜਾਵੇਗਾ ਅਤੇ ਜਾਇਜ਼ ਮੰਗਾਂ 'ਤੇ ਸਰਕਾਰ ਦੇ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ 

ਖ਼ਬਰ ਇਹ ਵੀ : CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ ਤਾਂ ਉਥੇ ਹੀ ਅਦਾਲਤ ਨੇ ਸਾਬਕਾ ਕਾਂਗਰਸੀ ਮੰਤਰੀ ਨੂੰ ਦਿੱਤਾ ਝਟਕਾ, ਪੜ੍ਹੋ Top 10


Mukesh

Content Editor

Related News