ਮੋਦੀ ਦਾ ਪੁਤਲਾ ਟਰੈਕਟਰ 'ਤੇ ਬੰਨ੍ਹ ਕਾਂਗਰਸੀਆਂ ਨੇ ਕੀਤਾ ਰੋਸ ਮੁਜ਼ਾਹਰਾ

Saturday, Sep 26, 2020 - 03:27 PM (IST)

ਮੋਦੀ ਦਾ ਪੁਤਲਾ ਟਰੈਕਟਰ 'ਤੇ ਬੰਨ੍ਹ ਕਾਂਗਰਸੀਆਂ ਨੇ ਕੀਤਾ ਰੋਸ ਮੁਜ਼ਾਹਰਾ

ਜਲੰਧਰ (ਸੋਨੂੰ)— ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਨੂੰ ਰਾਜ ਸਭਾ ਅਤੇ ਲੋਕ ਸਭਾ 'ਚ ਪਾਸ ਕੀਤੇ ਜਾਣ ਤੋਂ ਬਾਅਦ ਕਿਸਾਨਾਂ 'ਚ ਭਾਰੀ ਰੋਸ ਹੈ। ਇਨ੍ਹਾਂ ਬਿੱਲਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਅਤੇ ਪੰਜਾਬੀ ਗਾਇਕਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ 'ਚ ਆਪਣੇ-ਆਪਣੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ।

PunjabKesari

ਇਸੇ ਸੰਬੰਧ 'ਚ ਅੱਜ ਯੂਥ ਕਾਂਗਰਸ ਦੇ ਵਰਕਰਾਂ ਨੇ ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਟਰੈਕਟਰ ਅੱਗੇ ਬੰਨ੍ਹ ਕੇ ਜ਼ਿਲ੍ਹੇ ਦੇ ਵੱਖ-ਵੱਖ ਚੌਕ ਚੌਰਾਹਿਆਂ ਤੋਂ ਘੁੰਮਦੇ ਹੋਏ ਪ੍ਰਦਰਸ਼ਨ ਕੀਤਾ। ਜਲੰਧਰ ਸੈਂਟਰਲ ਹਲਕੇ ਤੋਂ ਕਾਂਗਰਸੀ ਵਿਧਾਇਕ ਰਾਜਿੰਦਰ ਬੇਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਨਾਸ਼ਾਹ ਦੱਸਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਤਾਨਾਸ਼ਾਹੀ ਸ਼ਾਸਨ ਕਰ ਰਹੇ ਹਨ ਅਤੇ ਜੋ ਲੋਕਾਂ ਅਤੇ ਕਿਸਾਨਾਂ ਦੀ ਇੱਛਾ ਹੈ, ਉਸ ਦੇ ਬਾਰੇ 'ਚ ਨਹੀਂ ਸੋਚ ਰਹੇ ਹਨ। ਬੇਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਲੋਕਾਂ ਦੀ ਗੱਲ ਸੁਣਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਨਾਜਾਇਜ਼ ਸੰਬੰਧਾਂ 'ਚ ਪੁੱਤ ਬਣ ਰਿਹਾ ਸੀ ਰੋੜਾ, ਤੈਸ਼ 'ਚ ਆ ਕੇ ਕਲਯੁਗੀ ਮਾਂ ਨੇ ਦਿੱਤੀ ਖ਼ੌਫ਼ਨਾਕ ਮੌਤ

ਜ਼ਿਕਰਯੋਗ ਹੈ ਕਿ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਇਸੇ ਨੂੰ ਲੈ ਕੇ ਕੱਲ੍ਹ ਪੂਰੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਸਮੇਤ ਸਿਆਸੀ ਪਾਰਟੀਆਂ ਅਤੇ ਗਾਇਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਨੂੰ ਕੱਲ੍ਹ ਬੇਹੱਦ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਾਂਤੀਪੂਰਨ ਧਰਨੇ ਪ੍ਰਦਰਸ਼ਨ ਕੀਤੇ ਗਏ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਜੋ ਤਿੰਨ ਖੇਤੀ ਬਿੱਲ ਲੈ ਕੇ ਆਈ, ਉਨ੍ਹਾਂ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਇਹ ਸੰਘਰਸ਼ ਇੰਝ ਹੀ ਲਗਾਤਾਰ ਜਾਰੀ ਰਹੇਗਾ।

ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ


author

shivani attri

Content Editor

Related News