ਟਰੇਡ ਯੂਨੀਅਨਾਂ ਦੇ ਸੱਦੇ ''ਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ
Friday, May 22, 2020 - 04:40 PM (IST)

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ) - ਸਮੂਹ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਸੀਟੂ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਵਿੰਦਰ ਸਿੰਘ ਰਾਹੀ ਅਤੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਜਸਵਿੰਦਰ ਕੌਰ ਮੂਨਕਾਂ ਵੱਲੋਂ ਪਿੰਡ ਦੀਆਂ ਔਰਤਾਂ ਨੂੰ ਨਾਲ ਲੈ ਕੇ ਪਿੰਡ ਵਿਚ ਹੀ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਇਸ ਮੌਕੇ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਦਾ ਜ਼ਿਕਰ ਕਰਦਿਆਂ ਸੀਟੂ ਜ਼ਿਲ੍ਹਾ ਮੀਤ ਪ੍ਰਧਾਨ ਰਵਿੰਦਰ ਸਿੰਘ ਰਾਹੀ ਮੂਨਕਾਂ ਨੇ ਕਿਹਾ ਕਿ ਸਕੀਮ ਵਰਕਰਾਂ ਨੂੰ ਅਤੇ ਸਾਰੇ ਕਾਮਿਆਂ ਨੂੰ ਡਾਕਟਰਾਂ ਅਤੇ ਨਰਸਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣ। ਇਸ ਦੌਰਾਨ ਸਿੰਘ ਰਾਹੀ ਮੂਨਕਾਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਮਜਦੂਰ ਵੀਰ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਪ੍ਰਾਪਤ ਕੀਤੇ ਅਧਿਕਾਰ ਖੋਹੇ ਜਾ ਰਹੇ ਹਨ। ਮਜ਼ਦੂਰਾਂ ਦਾ ਸਮਾਂ 08 ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਸਬੰਧੀ 9 ਮਈ ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਹੋਰ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਜਾਰੀ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।