ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਥਾਣਿਆਂ ''ਚ ਅਸਲਾ ਜਮ੍ਹਾ ਕਰਵਾਉਣ : DSP

12/16/2018 11:50:28 PM

ਸੁਲਤਾਨਪੁਰ ਲੋਧੀ (ਧੀਰ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ 'ਚ ਮੱਦੇਨਜ਼ਰ ਕਿਸੇ ਵੀ ਅਨਸੁਖਾਵੀ ਘਟਨਾ ਵਾਪਰਨ ਤੋਂ ਰੋਕਣ ਵਾਸਤੇ ਹਲਕੇ 'ਚ ਪੂਰੀ ਅਮਨ ਤੇ ਸ਼ਾਂਤੀ ਨਾਲ ਵੋਟਾਂ ਪਾਉਣ ਦੇ ਲਈ ਲਾਇਸੰਸੀ ਅਸਲਾਧਾਰਕ ਆਪਣਾ ਅਸਲਾ ਨਜ਼ਦੀਕ ਦੇ ਥਾਣੇ 'ਚ ਜਮ੍ਹਾ ਕਰਵਾਉਣ।
ਇਹ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਅਸਲਾ ਜਮ੍ਹਾ ਕਰਾਉਣ ਦੇ ਹੁਕਮ ਦੀ ਤੁਰੰਤ ਪਾਲਣਾ ਕੀਤੀ ਜਾਵੇ ਤੇ ਸਾਰੇ ਵਿਅਕਤੀ ਆਪਣਾ ਅਸਲਾ ਜਮਾ ਕਰਵਾ ਕੇ ਰਸੀਦ ਜ਼ਰੂਰ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਸਲਾ ਜਮ੍ਹਾ ਨਹੀਂ ਕਰਵਾਉਂਦਾ ਤਾਂ ਉਸ ਖਿਲਾਫ ਧਾਰਾ 144 ਅਧੀਨ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਹਲਕਾ ਸੁਲਤਾਨਪੁਰ ਲੋਧੀ 'ਚ ਪੈਂਦੇ ਸਮੂਹ ਥਾਣਿਆਂ ਸੁਲਤਾਨਪੁਰ ਲੋਧੀ, ਤਲਵੰਡੀ ਚੌਧਰੀਆਂ, ਕਬੀਰਪੁਰ, ਫੱਤੂਢੀਂਗਾ ਦੇ ਐੱਸ. ਐੱਚ. ਓ. ਨੂੰ ਹੱਤਿਆ ਕੀਤੀ ਕਿ ਉਹ ਆਪਣੇ-ਆਪਣੇ ਥਾਣਾ ਖੇਤਰ 'ਚ ਅਸਲਾ ਜਮ੍ਹੀ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਅਮਨ ਕਾਨੂੰਨ ਦੀ ਵਿਵਸਥਾ ਬਣੀ ਰਹੀ। ਉਨ੍ਹਾਂ ਹੁਲੜਬਾਜ਼ਾਂ ਨੂੰ ਵੀ ਸਖਤ ਹਦਾਇਤ ਕੀਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਤੇ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਦੀ ਕੋਸ਼ਿਸ਼ ਨਾ ਕਰਨ ਨਹੀਂ ਤਾਂ ਹੋਰ ਸਖਤੀ ਕਰਕੇ ਉਨ੍ਹਾਂ ਦੇ ਮੋਟਰਸਾਈਕਲਾਂ ਨੂੰ ਜ਼ਬਤ ਕਰ ਲਿਆ ਜਾਵੇਗਾ ਤੇ ਲਾਇਸੈਂਸਾਂ ਨੂੰ ਰੱਦ ਕੀਤਾ ਜਾਵੇਗਾ।


Related News