ਅਮਰੀਕਾ ''ਚ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਈ ਇਹ ਸੋਸਾਇਟੀ

Wednesday, Mar 13, 2024 - 04:32 PM (IST)

ਅਮਰੀਕਾ ''ਚ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਈ ਇਹ ਸੋਸਾਇਟੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਟਾਹਲੀ-ਬੱਲਾ ਵੈਲਫੇਅਰ ਸੋਸਾਇਟੀ ਯੂ. ਐੱਸ. ਏ. ਵੱਲੋਂ ਆਪਣੇ ਸਮਾਜ ਸੇਵੀ ਅਤੇ ਲੋਕ ਭਲਾਈ ਕੰਮਾਂ ਨੂੰ ਅੱਗੇ ਤੋਰਦਿਆਂ ਅਮਰੀਕਾ ਵਿੱਚ ਹੋਏ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਇਕ ਵਿਅਕਤੀ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ। ਸੋਸਾਇਟੀ ਦੇ ਪ੍ਰਧਾਨ ਰੌਣਕ ਸਿੰਘ, ਸਾਬਕਾ ਪ੍ਰਧਾਨ ਸਤਨਾਮ ਸਿੰਘ ਸੱਤਾ, ਸਾਬਕਾ ਪ੍ਰਧਾਨ ਗੁਰਨਾਮ ਸਿੰਘ ਅਤੇ ਜਨਰਲ ਸਕੱਤਰ ਸਤਵਿੰਦਰ ਸਿੰਘ ਮੁਲਤਾਨੀ ਦੀ ਅਗਵਾਈ ਵਿੱਚ ਸੋਸਾਇਟੀ ਦੇ ਸਮੂਹ ਮੈਂਬਰਾਂ ਨੇ ਪਿੰਡ ਟਾਹਲੀ ਨਾਲ ਹੀ ਸੰਬੰਧਤ ਬੀਤੇ ਸਮੇਂ ਦੌਰਾਨ ਅਮਰੀਕਾ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮੌਤ ਦਾ ਸ਼ਿਕਾਰ ਹੋਏ  ਸੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 31 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ।

ਇਸ ਮੌਕੇ ਜ਼ਖ਼ਮੀ ਵਿਅਕਤੀ ਦੀ ਧਰਮ ਪਤਨੀ ਕਮਲਜੀਤ ਕੌਰ ਨੂੰ 31 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ। ਇਸ ਮੌਕੇ ਸਰਪੰਚ ਬਚਿੱਤਰ ਸਿੰਘ ਅਤੇ ਮ੍ਰਿਤਕ ਸੁਰਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਸੋਸਾਇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਸੜਕ ਹਾਦਸੇ ਸਮੇਂ ਸੁਰਜੀਤ ਸਿੰਘ ਦੇ ਅਮਰੀਕਾ ਵਿੱਚ ਹੀ ਇਲਾਜ ਵਾਸਤੇ ਆਰਥਿਕ ਸਹਾਇਤਾ ਰਾਸ਼ੀ ਭੇਂਟ ਕੀਤੀ ਸੀ ਪਰ ਗੰਭੀਰ ਜ਼ਖ਼ਮੀ ਹੋਣ ਕਾਰਨ ਸੁਰਜੀਤ ਸਿੰਘ ਦੀ ਜਾਨ ਚਲੀ ਗਈ ਸੀ, ਜਿਸ ਉਪਰੰਤ ਸੋਸਾਇਟੀ ਵੱਲੋਂ ਪ੍ਰਭਾਵਿਤ ਪਰਿਵਾਰ ਦੀ ਹੋਰ ਆਰਥਿਕ ਮਦਦ ਕਰਨ ਦਾ ਫ਼ੈਸਲਾ ਲਿਆ ਗਿਆ।

ਇਹ ਵੀ ਪੜ੍ਹੋ: ਪਹਿਲਾਂ ਭਜਾਇਆ ਘਰੋਂ ਤੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਫਿਰ ਪਿੰਡ 'ਚ ਲਿਜਾ ਕੇ ਕੀਤਾ ਇਹ ਕਾਰਾ

ਇਸ ਮੌਕੇ ਸੰਪੂਰਨ ਸਿੰਘ, ਬਲਵੀਰ ਸਿੰਘ ਸਰਬਜੀਤ ਸਿੰਘ, ਇੰਦਰਜੀਤ ਸਿੰਘ, ਮੰਗਤ ਸਿੰਘ ਟਾਹਲੀ, ਰਜਿੰਦਰ ਸਿੰਘ ਪਟਵਾਰੀ, ਜੈਮਲ ਸਿੰਘ ਲਾਟੀ, ਜੰਗਵੀਰ ਸਿੰਘ, ਨੰਬਰਦਾਰ, ਵਿੱਕੀ ਯੂ. ਐੱਸ. ਏ, ਜਸਵਿੰਦਰ ਸਿਘ ਸਰਪੰਚ ਬੱਲਾ, ਬਚਿੱਤਰ ਸਿੰਘ ਸਰਪੰਚ ਟਾਹਲੀ, ਬਲਜਿੰਦਰ ਸਿੰਘ ਬੱਬੂ ਸਟੇਜ ਸੈਕਟਰੀ, ਬਲਵੀਰ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਕੌਰ, ਨਰਿੰਦਰ ਕੌਰ, ਹਨੀ ਯੂ. ਐੱਸ. ਏ, ਸੰਗਾਰ ਸਿੰਘ, ਬਲਦੇਵ ਸਿੰਘ ਪ੍ਰਧਾਨ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਜਗੀਰ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪਤੀ ਨੇ ਪਤਨੀ ਨੂੰ ਦਿੱਤੀ ਬੇਰਹਿਮ ਮੌਤ, ਕਤਲ ਕਰਨ ਮਗਰੋਂ ਲਾਸ਼ ਖੇਤਾਂ 'ਚ ਮੋਟਰ 'ਤੇ ਸੁੱਟੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News