12ਵੀਂ ਬੋਰਡ ਦੀ ਜਮਾਤ ’ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਤੀਜਾ ਰਿਹਾ 98 ਫ਼ੀਸਦੀ

06/29/2022 5:57:12 PM

ਹੁਸ਼ਿਆਰਪੁਰ (ਜੈਨ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਬਾਰ੍ਹਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ 98 ਫ਼ੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਅਤੇ ਸਰਕਾਰੀ ਸਕੂਲਾਂ ਦੇ 36 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕੀਤਾ। ਗੁਰਸ਼ਰਨ ਸਿੰਘ ਜ਼ਿਲਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਨੇ ਦੱਸਿਆ ਕਿ ਜ਼ਿਲ੍ਹੇ ਦੇ 19,309 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿਚ 18,922 ਵਿਦਿਆਰਥੀ ਪਾਸ ਹੋਏ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਹੀ ਦੇਵੀ ਦੇ 18 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ, ਜਿਸ ਲਈ ਸਕੂਲ ਦੇ ਮੁਖੀ ਪ੍ਰਿੰ. ਰਾਜੇਸ਼ ਸਿੰਘ ਤੇ ਸਟਾਫ ਮੈਂਬਰ ਵਧਾਈ ਦੇ ਹੱਕਦਾਰ ਹਨ।

ਇਹ ਵੀ ਪੜ੍ਹੋ: ਤਲਾਕਸ਼ੁਦਾ ਔਰਤ ਨੂੰ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ,ਜਬਰ-ਜ਼ਿਨਾਹ ਕਰਕੇ ਗਰਭਵਤੀ ਹੋਣ ਮਗਰੋਂ ਕੀਤਾ ਇਹ ਕਾਰਾ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3 ਤਲਵਾੜਾ ਦੀਆਂ 10 ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕੀਤਾ, ਜਿਸ ਲਈ ਪ੍ਰਿੰ. ਗੁਰਾਂ ਦਾਸ ਅਤੇ ਸਟਾਫ ਦਾ ਕੰਮ ਕਾਬਿਲੇ ਤਾਰੀਫ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਣਮੱਤੀਆਂ ਪ੍ਰਾਪਤੀਆਂ ਨਾਲ ਜ਼ਿਲੇ ਦੇ ਨਾਂ ਪੂਰੇ ਸੂਬੇ ਵਿਚ ਰੌਸ਼ਨ ਹੋਇਆ ਹੈ ਅਤੇ ਪੰਜਾਬ ਵਿਚ ਚੌਥੇ ਸਥਾਨ ’ਤੇ ਜਗ੍ਹਾ ਬਣਾਈ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਨੇ ਮੈਰਿਟ ਸੂਚੀ ਵਿਚ 2 ਸਥਾਨ ਹਾਸਲ ਕੀਤੇ। ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਂਗਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਟਾਂਡਾ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਇਕ-ਇਕ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਰਿਟ ਸੂਚੀ ਵਿਚ ਆਉਣ ਵਾਲੇ ਸਾਰੇ ਹੀ ਵਿਦਿਆਰਥੀ, ਉਨ੍ਹਾਂ ਦੇ ਅਧਿਆਪਕ ਅਤੇ ਮਾਪੇ ਵਧਾਈ ਦੇ ਪਾਤਰ ਹਨ।

ਇਸ ਮੌਕੇ ਰਾਕੇਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਤੋਂ ਇਲਾਵਾ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ, ਪ੍ਰਿੰ. ਜਤਿੰਦਰ ਸਿੰਘ ਸਮਾਰਟ ਸਕੂਲ ਕੋਆਡੀਨੇਟਰ, ਡੀ. ਐੱਮ. ਸਮੇਤ ਹੋਰ ਅਧਿਕਾਰੀਆਂ ਵੱਲੋਂ ਇਸ ਮਾਣਮੱਤੀ ਪ੍ਰਾਪਤੀ ਲਈ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
 

ਇਹ ਵੀ ਪੜ੍ਹੋ: ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ, ਜਨਮਦਿਨ ਦੀ ਪਾਰਟੀ ਦੌਰਾਨ ਝਗੜੇ 'ਚ ਗਈ ਸੀ ਜਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News