ਹੁਸ਼ਿਆਰਪੁਰ ਜ਼ਿਲ੍ਹੇ ਦੇ 492 ਸੈਕੰਡਰੀ ਅਤੇ 1226 ਪ੍ਰਾਇਮਰੀ ਸਕੂਲਾਂ ’ਚ ਯਾਦਗਾਰ ਬਣੀ PTM

Sunday, Dec 25, 2022 - 11:34 AM (IST)

ਹੁਸ਼ਿਆਰਪੁਰ ਜ਼ਿਲ੍ਹੇ ਦੇ 492 ਸੈਕੰਡਰੀ ਅਤੇ 1226 ਪ੍ਰਾਇਮਰੀ ਸਕੂਲਾਂ ’ਚ ਯਾਦਗਾਰ ਬਣੀ PTM

ਹੁਸ਼ਿਆਰਪੁਰ (ਘੁੰਮਣ)-ਸਕੂਲ ਸਿੱਖਿਆ ਮਹਿਕਮਾ ਪੰਜਾਬ ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਇੰਸਪਾਇਰ 2.0 ਕਰਵਾਈ ਗਈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਅਤੇ ਅਧਿਆਪਕਾਂ, ਵਿਦਿਆਰਥਣਾਂ ਦੇ ਮਾਪਿਆਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਰੇਲਵੇ ਮੰਡੀ ਸਕੂਲ ਵਿਚ ਵਿਦਿਆਰਥਣਾਂ ਦੇ ਬਹੁਪੱਖੀ ਵਿਕਾਸ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਪੱਛੜੇ ਵਿਦਿਆਰਥੀ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਅਨੇਕਾਂ ਭਲਾਈ ਸਕੀਮਾਂ ਤੋਂ ਲਾਭ ਉਠਾ ਸਕਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਪੀ. ਟੀ. ਐੱਮ. ਵਿਚ ਆਪਣੇ ਬੱਚਿਆਂ ਦੀ ਬਿਹਤਰੀ ਲਈ ਮਾਪਿਆਂ ਵਿਚ ਬੇਹੱਦ ਉਤਸ਼ਾਹ ਵੇਖਣ ਨੂੰ ਮਿਲਿਆ, ਜੋ ਬੇਹੱਦ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ : Year Ender 2022: ਸੱਤਾ ਪਲਟਣ, ਸਿੱਧੂ ਮੂਸੇਵਾਲਾ ਦੇ ਕਤਲ ਸਣੇ ਪੰਜਾਬ ਦੀ ਸਿਆਸਤ 'ਚ ਗਰਮਾਏ ਰਹੇ ਇਹ ਵੱਡੇ ਮੁੱਦੇshi

ਇਸ ਮੌਕੇ ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ, ਸਰਗਰਮੀਆਂ ਤੋਂ ਇਲਾਵਾ ਵੱਖ-ਵੱਖ ਲੈਬਜ਼ ਅਤੇ ਬੱਚਿਆਂ ਵੱਲੋਂ ਤਿਆਰ ਕਲਾਕ੍ਰਿਤੀਆਂ, ਪ੍ਰਦਰਸ਼ਨੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮਿਸ਼ਨ ਸੌ ਫ਼ੀਸਦੀ ਤਹਿਤ ਵਿਦਿਆਰਥੀਆਂ ਵਿਚ ਪੜ੍ਹਨ ਅਤੇ ਲਿਖਣ ਦੀ ਆਦਤ ਨੂੰ ਮਜ਼ਬੂਤ ਕਰਨ ਲਈ ਰੀਡਿੰਗ ਕਾਰਨਰ, ਅਖਬਾਰ, ਮੈਗਜ਼ੀਨ ਅਤੇ ਨਰੋਆ ਸਾਹਿਤ ਪੜ੍ਹਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਸਕੂਲ ਦੇ ਪ੍ਰਿੰ. ਲਲਿਤਾ ਰਾਣੀ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਮਹਿਮਾਨਾਂ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਤੋਂ ਇਲਾਵਾ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਜ਼ਿਲਾ ਸਿੱਖਿਆ ਸੁਧਾਰ ਟੀਮ, ਸਮਰਜੀਤ ਸਿੰਘ ਜ਼ਿਲਾ ਮੀਡੀਆ ਕੋਆਡੀਨੇਟਰ, ਯੋਗੇਸ਼ਵਰ ਸਲਾਰੀਆ ਜ਼ਿਲ੍ਹਾ ਸੋਸ਼ਲ ਮੀਡੀਆ ਕੋਆਡੀਨੇਟਰ ਹਾਜ਼ਰ ਸਨ।

ਹਰਭਗਵੰਤ ਸਿੰਘ ਜ਼ਿਲਾ ਸਿੱਖਿਆ ਅਫਸਰ (ਸੈ. ਸਿੱ.) ਹੁਸ਼ਿਆਰਪੁਰ ਅਤੇ ਇੰਜੀ. ਸੰਜੀਵ ਗੌਤਮ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੇ 492 ਸੈਕੰਡਰੀ ਸਕੂਲਾਂ ਵਿਚ ਪੜ੍ਹਦੇ 79836 ਵਿਦਿਆਰਥੀਆਂ ਅਤੇ 1226 ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ 74362 ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਮੈਗਾ ਮਿਲਣੀ ਵਿਚ ਵੱਧ ਚੜ੍ਹ ਕੇ ਭਾਗ ਲਿਆ। ਸ. ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਵੱਲੋਂ ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਉੜਮੁੜ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਉੜਮੁੜ ਟਾਂਡਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ। ਧੀਰਜ ਵਸ਼ਿਸ਼ਟ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਵੱਲੋਂ ਸਰਕਾਰੀ ਹਾਈ ਸਕੂਲ ਜਹਾਨ ਖੇਲਾਂ, ਸਰਕਾਰੀ ਹਾਈ ਸਕੂਲ ਭਾਗੋਵਾਲ, ਸਰਕਾਰੀ ਮਿਡਲ ਸਕੂਲ ਬਹਾਦਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਮੈਗਾ ਪੀ. ਟੀ. ਐੱਮ. ਦਾ ਜਾਇਜ਼ਾ ਲਿਆ ਗਿਆ।

ਇੰਜੀ. ਸੰਜੀਵ ਗੌਤਮ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਹੁਸ਼ਿਆਰਪੁਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਕੇਰੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜਾਹਦਪੁਰ ਜੱਟਾਂ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ ਗਿਆ। ਸੁਖਵਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਹੁਸ਼ਿਆਰਪੁਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੂਪੋਵਾਲ, ਅੰਬਾਲਾ ਜੱਟਾਂ, ਰਮਦਾਸਪੁਰ, ਧੁੱਗਾ ਕਲਾਂ ਸਕੂਲਾਂ ਵਿਚ ਪੀ. ਟੀ. ਐੱਮ. ਵਿਚ ਸ਼ਮੂਲੀਅਤ ਕੀਤੀ ਗਈ।

ਇਹ ਵੀ ਪੜ੍ਹੋ : ਪਤੰਗ ਉਡਾਉਂਦਿਆਂ ਵਾਪਰੇ ਹਾਦਸੇ ਨੇ ਘਰ 'ਚ ਵਿਛਾ ਦਿੱਤੇ ਸੱਥਰ, ਦੋ ਭੈਣਾਂ ਦੇ 14 ਸਾਲਾ ਇਕਲੌਤੇ ਭਰਾ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News