ਸਿਗਰਟਨੋਸ਼ੀ ਕਰ ਰਹੇ ਲੋਕਾਂ ''ਤੇ ਸਿਹਤ ਵਿਭਾਗ ਦੀ ਟੀਮ ਨੇ ਕੱਸਿਆ ਸ਼ਿਕੰਜਾ

Thursday, Jan 23, 2020 - 04:54 PM (IST)

ਸਿਗਰਟਨੋਸ਼ੀ ਕਰ ਰਹੇ ਲੋਕਾਂ ''ਤੇ ਸਿਹਤ ਵਿਭਾਗ ਦੀ ਟੀਮ ਨੇ ਕੱਸਿਆ ਸ਼ਿਕੰਜਾ

ਜਲੰਧਰ (ਰੱਤਾ) : ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਦਿਆਂ ਸਿਹਤ ਵਿਭਾਗ ਦੀ ਟੀਮ ਨੇ ਜਦੋਂ ਬੱਸ ਅੱਡੇ 'ਤੇ ਅਚਾਨਕ ਚੈਕਿੰਗ ਕੀਤੀ ਤਾਂ ਉਥੇ ਸਿਗਰਟ ਪੀ ਰਹੇ ਲੋਕ ਇਧਰ-ਉਧਰ ਭੱਜਣ ਲੱਗੇ। ਸੀਨੀਅਰ ਮੈਡੀਕਲ ਅਫਸਰ ਡਾ. ਰਮਨ ਸ਼ਰਮਾ ਦੀ ਅਗਵਾਈ ਵਿਚ ਮੈਡੀਕਲ ਅਫਸਰ ਡਾ. ਸਤੀਸ਼ ਕੁਮਾਰ, ਡਰੱਗ ਇੰਸਪੈਕਟਰ ਅਮਰਜੀਤ ਸਿੰਘ, ਫੂਡ ਸੇਫਟੀ ਅਫਸਰ ਰੋਬਿਨ ਕੁਮਾਰ ਅਤੇ ਮਲਟੀਪਰਪਜ਼ ਹੈਲਥ ਵਰਕਰ ਮਨਜੀਤ ਸਿੰਘ, ਸੰਜੀਵ ਕੁਮਾਰ, ਰਾਜਨ ਕੁਮਾਰ ਅਤੇ ਸੁਖਜਿੰਦਰ ਸਿੰਘ ਦੀ ਟੀਮ ਨੇ ਬੁੱਧਵਾਰ ਨੂੰ ਬੱਸ ਅੱਡੇ 'ਤੇ ਅਚਾਨਕ ਚੈਕਿੰਗ ਕੀਤੀ ਅਤੇ ਉਥੇ ਸਿਗਰਟਨੋਸ਼ੀ ਕਰ ਰਹੇ 20 ਵਿਅਕਤੀਆਂ ਦੇ ਚਲਾਨ ਕੱਟ ਕੇ ਉਨ੍ਹਾਂ ਕੋਲੋਂ 1960 ਰੁਪਏ ਜੁਰਮਾਨਾ ਵਸੂਲਿਆ। ਟੀਮ ਨੇ ਉਥੇ ਲੋਕਾਂ ਨੂੰ ਕੋਟਪਾ ਐਕਟ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਸਿਗਰਟਨੋਸ਼ੀ ਦੇ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ।


author

Anuradha

Content Editor

Related News