ਪਨਬੱਸ ਤੇ PRTC ਦੇ ਮੁਲਾਜ਼ਮਾਂ ਨੇ ਕੱਢੀ ਪੰਜਾਬ ਸਰਕਾਰ ਖ਼ਿਲਾਫ਼ ਭੜਾਸ, ਲੋਕ ਹੋਏ ਖੱਜਲ-ਖੁਆਰ

09/24/2021 2:38:11 PM

ਜਲੰਧਰ (ਸੋਨੂੰ)— ਪੰਜਾਬ ਭਰ ’ਚ ਸ਼ੁੱਕਰਵਾਰ ਨੂੰ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ 27 ਡਿਪੂ ਨੂੰ 2 ਘੰਟਿਆਂ ਲਈ ਬੰਦ ਰੱਖਿਆ ਗਿਆ। ਇਥੇ ਦੱਸਣਯੋਗ ਹੈ ਕਿ 14 ਸਤੰਬਰ ਨੂੰ ਇਨ੍ਹਾਂ ਦੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ ਸੀ, ਜਿਸ ’ਚ ਕਿਹਾ ਗਿਆ ਸੀ ਕਿ ਇਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਇਨ੍ਹਾਂ ਨੂੰ ਜਲਦੀ ਪੂਰਾ ਕਰ ਲਿਆ ਜਾਵੇਗਾ ਪਰ ਉਸ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਅਤੇ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾਇਆ ਗਿਆ। ਮੁਲਾਜ਼ਮਾਂ ਨੇ ਕਿਹਾ ਕਿ ਚੰਨੀ ਦੇ ਮੁੱਖ ਮੰਤਰੀ ਬਣਨ ਦੇ ਬਾਅਦ ਵੀ ਸਾਡੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆਂ ਗਈਆਂ ਹਨ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 12 ਅਕਤੂਬਰ ਨੂੰ ਮੁੱਖ ਮੰਤਰੀ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਲੈ ਕੇ ਦਿੱਲੀ ’ਚ ਬੈਠਕਾਂ, ਮਿਲ ਸਕਦੀ ਹੈ ਇਹ ਵੱਡੀ ਜ਼ਿੰਮੇਵਾਰੀ

PunjabKesari

ਜਾਣਕਾਰੀ ਦਿੰਦੇ ਹੋਏ ਚੰਨਣ ਸਿੰਘ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਹ ਮੰਗ ਰਹੀ ਹੈ ਕਿ ਜਿੰਨੇ ਵੀ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਸਤੰਬਰ ਨੂੰ ਰੱਖੀ ਮੀਟਿੰਗ ’ਚ ਕਿਹਾ ਸੀ ਕਿ ਸਾਰੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ ਪਰ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ ਜਦਕਿ ਮੁੱਖ ਮੰਤਰੀ ਨੇ ਆਪਣੇ ਅਹੁਦੇ ਤੋਂ ਹੀ ਅਸਤੀਫ਼ਾ ਦੇ ਦਿੱਤਾ। 

ਇਹ ਵੀ ਪੜ੍ਹੋ :ਪਲਾਂ 'ਚ ਉਜੜਿਆ ਪਰਿਵਾਰ, ਭੋਗਪੁਰ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਪਿਤਾ-ਪੁੱਤਰ ਸਣੇ ਪੁੱਤਰੀ ਦੀ ਮੌਤ

PunjabKesari

ਦੂਜੇ ਪਾਸੇ ਇੰਦਰਜੀਤ ਸਿੰਘ ਨੇ ਕਿਹਾ ਕਿ ਅਸੀਂ ਪੰਜਾਬ ਦੇ ਪੂਰੇ 27 ਡਿਪੂਆਂ ਦੇ ਸਾਰੇ ਮੁਲਾਜ਼ਮ 11,12 ਅਤੇ 13 ਅਕਤੂਬਰ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 12 ਅਕਤੂਬਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਚਮਕੌਰ ਸਾਹਿਬ ਵਾਲੇ ਘਰ ਦਾ ਘਿਰਾਓ ਕੀਤਾ ਜਾਵੇਗਾ।  

PunjabKesari

ਇਹ ਵੀ ਪੜ੍ਹੋ : ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News