ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਦੀਵਾਲੀ ਦੀ ਵਧਾਈ
Tuesday, Oct 21, 2025 - 09:07 PM (IST)

ਜਲੰਧਰ, (ਸੋਨੂੰ ਮਹਾਜਨ)- ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਸਦਭਾਵਨਾ ਅਤੇ ਵਧਾਈ ਦਿੱਤੀ। ਇਸ ਮੌਕੇ ਤੇ ਦੋਹਾਂ ਨੇ ਮਿਲ ਕੇ ਭਵਿੱਖ ਵਿੱਚ ਪੰਜਾਬ ਅਤੇ ਦੇਸ਼ ਦੀ ਵਿਕਾਸ ਯਾਤਰਾ ਵਿੱਚ ਸਹਿਯੋਗ ਅਤੇ ਸਾਂਝ ਬਾਰੇ ਗੱਲਬਾਤ ਕੀਤੀ।
ਮੰਗਲ ਸਿੰਘ ਬਾਸੀ ਨੇ ਅਰਵਿੰਦ ਕੇਜਰੀਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਲੋਕਾਂ ਲਈ ਖੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਇਸ ਮੌਕੇ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਦੋਹਾਂ ਨੇ ਖੁਸ਼ੀ-ਖੁਸ਼ੀ ਇੱਕ ਦੂਜੇ ਦਾ ਸਤਕਾਰ ਕੀਤਾ।