ਪੰਜਾਬ ਬਚਾਓ ਮੋਰਚਾ ਵੱਲੋਂ ਐਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ਬਾਹਰ ਪ੍ਰਦਰਸ਼ਨ
Thursday, Dec 04, 2025 - 03:04 PM (IST)
ਜਲੰਧਰ (ਧਵਨ)–ਪੰਜਾਬ ਬਚਾਓ ਮੋਰਚਾ ਵੱਲੋਂ ਪ੍ਰਧਾਨ ਤੇਜਸਵੀ ਮਿਨਹਾਸ ਅਤੇ ਪ੍ਰਮੁੱਖ ਸਮਾਜਿਕ ਵਰਕਰ ਭਾਨਾ ਸਿੱਧੂ ਦੀ ਅਗਵਾਈ ਵਿਚ ਜਲੰਧਰ ਸਥਿਤ ਐਨਫੋਰਸਮੈਂਟ ਡਾਇਰੈਕਟੋਰੇਟ ਦਫਤਰ ਦੇ ਬਾਹਰ ਇਕ ਵਿਸ਼ਾਲ ਪ੍ਰਦਰਸ਼ਨ ਅਤੇ ਧਰਨਾ ਲਗਾਇਆ ਗਿਆ। ਭਾਨਾ ਸਿੱਧੂ ਨੇ ਤੇਜਸਵੀ ਮਿਨਹਾਸ ਅਤੇ ਪੰਜਾਬ ਬਚਾਓ ਮੋਰਚੇ ਨੂੰ ਸੰਪੂਰਨ ਸਮਰਥਨ ਦਿੰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਹਰ ਸੰਭਵ ਸਹਿਯੋਗ ਦੇਵੇਗੀ।
ਇਹ ਵੀ ਪੜ੍ਹੋ: Punjab:ਪ੍ਰਾਪਰਟੀ ਮਾਲਕਾਂ ਲਈ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗਾ ਸਖ਼ਤ ਐਕਸ਼ਨ
ਧਰਨੇ ਦਾ ਮੁੱਖ ਉਦੇਸ਼ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਇਹ ਮੰਗ-ਪੱਤਰ ਸੌਂਪਣਾ ਸੀ ਕਿ ਕੁਝ ਇਸਾਈ ਨੇਤਾਵਾਂ ਨੂੰ ਕਥਿਤ ਤੌਰ ’ਤੇ ਵਿਦੇਸ਼ਾਂ ਤੋਂ ਪ੍ਰਾਪਤ ਪੈਸਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਤੇਜਸਵੀ ਮਿਨਹਾਸ ਅਤੇ ਭਾਨਾ ਸਿੱਧੂ ਨੇ ਇਹ ਮੰਗ-ਪੱਤਰ ਈ. ਡੀ. ਅਧਿਕਾਰੀਆਂ ਨੂੰ ਸੌਂਪਿਆ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਨਾਜਾਇਜ਼ ਗਤੀਵਿਧੀ ਪਾਈ ਜਾਣ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਵਿਰੋਧ ਪ੍ਰਦਰਸ਼ਨ ਵਿਚ ਸੈਂਕੜੇ ਸਿੱਖ ਅਤੇ ਹਿੰਦੂ ਜਥੇਬੰਦੀਆਂ ਨੇ ਵੀ ਹਿੱਸਾ ਲਿਆ, ਜਿਨ੍ਹਾਂ ਨੇ ਪੰਜਾਬ ਵਿਚ ਵੱਡੇ ਪੱਧਰ ’ਤੇ ਹੋ ਰਹੀ ਨਾਜਾਇਜ਼ ਧਰਮ ਤਬਦੀਲੀ ਦੀਆਂ ਗਤੀਵਿਧੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਬਚਾਓ ਮੋਰਚਾ ਦੇ ਨੇਤਾਵਾਂ ਅਤੇ ਵਰਕਰਾਂ ਨੇ ਇਸਾਈ ਨੇਤਾਵਾਂ ਦਾ ਪੁਤਲਾ ਵੀ ਫੂਕਿਆ। ਮੰਗ-ਪੱਤਰ ਵਿਚ ਮੰਗ ਕੀਤੀ ਗਈ ਕਿ ਇਹ ਜਾਂਚ ਹੋਣੀ ਚਾਹੀਦੀ ਹੈ ਕਿ ਵਿਦੇਸ਼ਾਂ ਤੋਂ ਪ੍ਰਾਪਤ ਸਾਰੇ ਫੰਡਾਂ ਦੀ ਵਰਤੋਂ ਦਾ ਮੁਕੰਮਲ ਮੁਲਾਂਕਣ ਹੋਵੇ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਫੰਡਾਂ ਦੀ ਵਰਤੋਂ ਐਲਾਨੇ ਉਦੇਸ਼ਾਂ ਅਨੁਸਾਰ ਹੋਈ ਹੈ ਜਾਂ ਨਹੀਂ। ਉਨ੍ਹਾਂ ਮੰਗ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਇਸ਼ਤਿਹਾਰ, ਵੀਡੀਓ, ਫੋਟੋ, ਬੈਨਰ ਜਾਂ ਸੋਸ਼ਲ ਮੀਡੀਆ ਪੋਸਟ ਰਾਹੀਂ ਵਿਦੇਸ਼ੀ ਚੰਦੇ ਦੀ ਅਪੀਲ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇ।
ਇਹ ਵੀ ਪੜ੍ਹੋ: ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
