ਭੋਗਪੁਰ ''ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ

Friday, Aug 21, 2026 - 01:36 PM (IST)

ਭੋਗਪੁਰ ''ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ

ਭੋਗਪੁਰ(ਰਾਣਾ ਭੋਗਪੁਰੀਆ)- ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਨੂੰ ਭੋਗਪੁਰ ਵਿਖੇ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਤਹਿਤ ਸ਼ਹਿਰ ਦੀਆਂ ਜ਼ਿਆਦਾਤਰ ਦੁਕਾਨਾਂ ਅਤੇ ਬਾਜ਼ਾਰ ਬੰਦ ਰਹੇ, ਜਿਸ ਕਾਰਨ ਆਮ ਦਿਨਾਂ ਦੇ ਮੁਕਾਬਲੇ ਸ਼ਹਿਰ ਵਿੱਚ ਚਹਿਲ-ਪਹਿਲ ਕਾਫ਼ੀ ਘੱਟ ਰਹੀ।
ਬੰਦ ਦੇ ਚਲਦਿਆਂ ਭੋਗਪੁਰ ਦੇ ਮੁੱਖ ਬਾਜ਼ਾਰਾਂ 'ਚ ਦੁਕਾਨਾਂ ਦੇ ਸ਼ਟਰ ਡਿੱਗੇ ਨਜ਼ਰ ਆਏ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ’ਤੇ ਵੀ ਆਵਾਜਾਈ ਆਮ ਦਿਨਾਂ ਦੇ ਮੁਕਾਬਲੇ ਘੱਟ ਰਹੀ ਅਤੇ ਕਈ ਥਾਵਾਂ ’ਤੇ ਸਨਾਟਾ ਪਸਰਿਆ ਰਿਹਾ। ਬੰਦ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਚਰਚਾ ਰਹੀ।

ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ

PunjabKesari
ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਨੇ ਕਿਹਾ ਕਿ ਪੰਜਾਬ ਬੰਦ ਦਾ ਸੱਦਾ ਆਪਣੀਆਂ ਮੰਗਾਂ ਅਤੇ ਹੱਕਾਂ ਲਈ ਦਿੱਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ। ਸਮੁੱਚੇ ਤੌਰ ’ਤੇ ਭੋਗਪੁਰ ਵਿੱਚ ਪੰਜਾਬ ਬੰਦ ਦਾ ਅਸਰ ਸਪੱਸ਼ਟ ਤੌਰ ’ਤੇ ਵੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ: 'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News