ਸਿੱਖਿਆ ਦੇ ਖੇਤਰ 'ਚ ਪੰਜਾਬ ਬਣਿਆ ਮੋਹਰੀ, ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਸਹੂਲਤਾਂ
Monday, Nov 03, 2025 - 02:44 PM (IST)
ਜਲੰਧਰ : ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਿੱਖਿਆ ਖੇਤਰ 'ਚ ਪੂਰੇ ਦੇਸ਼ 'ਚੋਂ ਪੰਜਾਬ ਨੇ ਮੋਹਰੀ ਹੋਣ ਦਾ ਰੁਤਬਾ ਹਾਸਲ ਕੀਤਾ ਹੈ। ਨੈਸ਼ਨਲ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਦੀ ਰਿਪੋਰਟ ਮੁਤਾਬਕ ਨੈਸ਼ਨਲ ਅਚੀਵਮੈਂਟ ਸਰਵੇ 2024 'ਚ ਪੰਜਾਬ ਮੋਹਰੀ ਰਿਹਾ ਹੈ। ਇਸ ਸਰਵੇ ਦੌਰਾਨ ਦੇਸ਼ ਭਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ 'ਚ ਪੰਜਾਬ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ।
ਮਾਨ ਸਰਕਾਰ ਦਾ ਕਹਿਣਾ ਹੈ ਕਿ ਸਾਡੇ ਬੱਚੇ ਸਾਡਾ ਮਾਣ ਹਨ ਅਤੇ ਸਿੱਖਿਆ ਖੇਤਰ 'ਚ ਪੰਜਾਬ ਨੰਬਰ ਵਨ ਬਣਿਆ ਹੈ। ਪੰਜਾਬ ਦੇ 118 ਸਕੂਲ ਆਫ ਐਮੀਨੈਂਸ ਵਿਸ਼ਵ ਪੱਧਰ 'ਤੇ ਲੈਸ ਹਨ। ਪੰਜਾਬ ਦੇ ਵਿਦਿਆਰਥੀਆਂ ਲਈ ਮਾਨ ਸਰਕਾਰ ਨੇ ਮੁਫ਼ਤ ਸਕੂਲ ਬੱਸ ਸੇਵਾ ਸ਼ੁਰੂ ਕੀਤੀ ਹੈ।
ਇਸ ਦੇ ਨਾਲ ਹੀ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਆਧੁਨਿਕ ਟ੍ਰੇਨਿੰਗ ਦੇਣ ਲਈ ਸਿੰਗਾਪੁਰ ਅਤੇ ਫਿਨਲੈਂਡ ਭੇਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਦਾ ਸਿੱਖਿਆ ਦਾ ਪੱਧਰ ਅਤਿ-ਆਧੁਨਿਕ ਹੋ ਸਕੇ ਅਤੇ ਉਹ ਸਫ਼ਲਤਾ ਦੀਆਂ ਪੌੜੀਆਂ ਛੂਹ ਸਕਣ।
