ਪੰਜਾਬ ਕੈਬਨਿਟ ਦੀ ਬੈਠਕ ਅੱਜ, ਬੇਅਦਬੀ ਤੇ ਨਸ਼ਿਆਂ ਦੇ ਮੁੱਦੇ ''ਤੇ ਹੋ ਸਕਦਾ ਹੈ ਵੱਡਾ ਫੈਸਲਾ

Tuesday, Nov 09, 2021 - 02:33 AM (IST)

ਪੰਜਾਬ ਕੈਬਨਿਟ ਦੀ ਬੈਠਕ ਅੱਜ, ਬੇਅਦਬੀ ਤੇ ਨਸ਼ਿਆਂ ਦੇ ਮੁੱਦੇ ''ਤੇ ਹੋ ਸਕਦਾ ਹੈ ਵੱਡਾ ਫੈਸਲਾ

ਜਲੰਧਰ(ਧਵਨ)- ਪੰਜਾਬ ਕੈਬਨਿਟ ਦੀ ਇਕ ਮਹੱਤਵਪੂਰਨ ਬੈਠਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ ਦੁਪਹਿਰ 3 ਵਜੇ ਪੰਜਾਬ ਰਾਜ ਸਕੱਤਰੇਤ ’ਚ ਬੁਲਾਈ ਹੈ। ਇਸ ਬੈਠਕ ਦਾ ਅਜੇ ਕੋਈ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਬੈਠਕ ’ਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੱਡੇ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।

ਇਹ ਵੀ ਪੜ੍ਹੋ- ਜੰਮੂ ਤੋਂ ਦਿੱਲੀ ਜਾ ਰਹੀ ਟਰੇਨ ਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਟੁੱਟੀ ਹੁੱਕ, ਟਲਿਆ ਵੱਡਾ ਹਾਦਸਾ

ਮੁੱਖ ਮੰਤਰੀ ਦੇ ਨੇੜਲੇ ਨੇਤਾਵਾਂ ਦਾ ਮੰਨਣਾ ਹੈ ਕਿ ਸਰਕਾਰ ਵੱਲੋਂ ਵਪਾਰੀਆਂ ਅਤੇ ਸ਼ਹਿਰੀਆਂ ਲਈ ਓ. ਟੀ. ਐੱਸ. ਸਕੀਮ ਵੀ ਲਿਆਂਦੀ ਜਾ ਸਕਦੀ ਹੈ।


author

Bharat Thapa

Content Editor

Related News