ਸੀਤ ਲਹਿਰ ਦਾ ਕਹਿਰ, ਅੱਗ ਦੇ ਸਹਾਰੇ ਦਿਨ ਕੱਟਣ ਲਈ ਮਜਬੂਰ ਹੋਏ ਲੋਕ
Sunday, Jan 11, 2026 - 03:01 PM (IST)
ਹਾਜੀਪੁਰ (ਜੋਸ਼ੀ)-ਪੂਰੇ ਉੱਤਰੀ ਭਾਰਤ ਸਮੇਤ ਪੰਜਾਬ ਵਿਚ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਭਿਆਨਕ ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੂਰਜ ਦੇ ਦਰਸ਼ਨ ਨਾ ਹੋਣ ਕਾਰਨ ਦਿਨ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨੇ ਲੋਕਾਂ ਨੂੰ ਘਰਾਂ ਵਿਚ ਦੁਬਕਣ ਲਈ ਮਜਬੂਰ ਕਰ ਦਿੱਤਾ ਹੈ। ਸਵੇਰ ਦੇ ਸਮੇਂ ਧੁੰਦ ਇੰਨੀ ਜ਼ਿਆਦਾ ਹੁੰਦੀ ਹੈ ਕਿ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਜਾਂਦੀ ਹੈ। ਇਸ ਕਾਰਨ ਹਾਈਵੇਅ ’ਤੇ ਚੱਲਣ ਵਾਲੀਆਂ ਗੱਡੀਆਂ ਦੀ ਰਫ਼ਤਾਰ ਬਹੁਤ ਹੌਲੀ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਅਤੇ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਕਈ ਥਾਵਾਂ ’ਤੇ ਦੇਰੀ ਨਾਲ ਚੱਲ ਰਹੀਆਂ ਟ੍ਰੇਨਾਂ ਅਤੇ ਉਡਾਣਾਂ ਕਾਰਨ ਮੁਸਾਫਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਡਾ ਡਾਕਾ! ਰਾਤੋਂ-ਰਾਤ ਖਾਲੀ ਕਰ ਦਿੱਤੀ ਸੁਨਿਆਰੇ ਦੀ ਪੂਰੀ ਦੁਕਾਨ
ਕੰਬਾਅ ਦੇਣ ਵਾਲੀ ਇਸ ਠੰਢ ਤੋਂ ਬਚਣ ਲਈ ਲੋਕ ਥਾਂ-ਥਾਂ ’ਤੇ ਧੂਣੀਆਂ ਬਾਲ ਕੇ ਅੱਗ ਸੇਕਦੇ ਨਜ਼ਰ ਆ ਰਹੇ ਹਨ। ਖ਼ਾਸ ਕਰਕੇ ਮਜ਼ਦੂਰ ਵਰਗ ਅਤੇ ਰੋਜ਼ਾਨਾ ਕਮਾਉਣ ਵਾਲੇ ਲੋਕਾਂ ਲਈ ਇਹ ਦਿਨ ਕਾਫ਼ੀ ਚੁਣੌਤੀਪੂਰਨ ਸਾਬਤ ਹੋ ਰਹੇ ਹਨ। ਬਾਜ਼ਾਰਾਂ ਵਿਚ ਵੀ ਰੌਣਕ ਘੱਟ ਵਿਖਾਈ ਦੇ ਰਹੀ ਹੈ ਅਤੇ ਲੋਕ ਸਿਰਫ਼ ਜ਼ਰੂਰੀ ਕੰਮਾਂ ਲਈ ਹੀ ਬਾਹਰ ਨਿਕਲ ਰਹੇ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2-3 ਦਿਨਾਂ ਤੱਕ ਰਾਹਤ ਦੀ ਕੋਈ ਉਮੀਦ ਨਹੀਂ ਹੈ। ਸੀਤ ਲਹਿਰ ਦਾ ਪ੍ਰਭਾਵ ਹੋਰ ਵਧ ਸਕਦਾ ਹੈ। ਡਾਕਟਰਾਂ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਤੌਰ ’ਤੇ ਗਰਮ ਕੱਪੜੇ ਪਾਉਣ ਅਤੇ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਬਠਿੰਡਾ 'ਚ CM ਮਾਨ ਵੱਲੋਂ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, BJP,ਵੜਿੰਗ ਤੇ SGPC 'ਤੇ ਸਾਧੇ ਨਿਸ਼ਾਨੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
