ਪੰਜਾਬ ਸਰਕਾਰ ਵਲੋਂ ਪੰਜਾਬ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 21 ਕਰੋੜ ਜਾਰੀ

01/31/2020 1:36:40 PM

ਜਲੰਧਰ (ਚੋਪੜਾ): ਡਿਸਟ੍ਰਿਕਟ ਅਰਬਨ ਇਨਫਰਾਸਟਰੱਕਚਰ ਕਮੇਟੀ (ਡੀ. ਸੀ. ਯੂ. ਆਈ.) ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਅੱਜ ਕੈਂਟ ਅਤੇ ਵੈਸਟ ਵਿਧਾਨ ਸਭਾ ਹਲਕਿਆਂ ਵਿਚ 6.13 ਕਰੋੜ ਰੁਪਏ ਦੇ ਵਿਕਾਸ ਕੰਮਾਂ ਨੂੰ ਹਰੀ ਝੰਡੀ ਦਿੱਤੀ। ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਵਿਧਾਇਕ ਸੁਸ਼ੀਲ ਰਿੰਕੂ ਅਤੇ ਨਗਰ ਨਿਗਮ ਕਮਿਸ਼ਨਰ ਦੀਪਰਵ ਲਾਕੜਾ ਵੀ ਮੌਜੂਦ ਸਨ, ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪੰਜਾਬ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਤਹਿਤ ਵੈਸਟ ਹਲਕੇ ਲਈ 2.17 ਅਤੇ ਕੈਂਟ ਹਲਕੇ ਲਈ 3.96 ਕਰੋੜ ਦੇ ਨਵੇਂ ਵਿਕਾਸ ਕੰਮਾਂ ਨੂੰ ਮਨਜ਼ੂਰੀ ਦਿੱਤੀ।

ਪੰਜਾਬ ਸਰਕਾਰ ਦੇ ਇਸ ਅਹਿਮ ਪ੍ਰੋਗਰਾਮ ਦੇ ਤਹਿਤ ਜ਼ਿਲੇ ਦੇ 5 ਵਿਧਾਨ ਸਭਾ ਹਲਕਿਆਂ ਲਈ 21 ਕਰੋੜ ਰੁਪਏ ਦੇ ਫੰਡ ਮਨਜ਼ੂਰ ਕੀਤੇ ਗਏ ਹਨ। ਵਿਧਾਨ ਸਭਾ ਹਲਕਾ ਵੈਸਟ, ਸੈਂਟਰਲ, ਨਾਰਥ, ਕੈਂਟ ਨਾਲ ਸਬੰਧਤ ਿਵਕਾਸ ਕੰਮਾਂ ਲਈ 5-5 ਕਰੋੜ ਅਤੇ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਵਿਕਾਸ ਕੰਮਾਂ ਲਈ 1 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕੰਮਾਂ ਲਈ ਤਿਆਰ ਕੀਤੇ ਅਨੁਮਾਨ ਨੂੰ ਪਹਿਲਾਂ ਹੀ ਕਮੇਟੀ ਵਲੋਂ ਮਨਜ਼ੂਰੀ ਲਈ ਸਰਕਾਰ ਕੋਲ ਭੇਜਿਆ ਗਿਆ ਸੀ। ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਕੁਝ ਵਿਕਾਸ ਕੰਮ ਬਕਾਇਆ ਸਨ, ਜਿਨ੍ਹਾਂ ਲਈ ਕਮੇਟੀ ਵਲੋਂ ਪ੍ਰਸਤਾਵਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕਮੇਟੀ ਜ਼ਿਲਾ ਸ਼ਹਿਰੀ ਬੁਨਿਆਦੀ ਢਾਂਚਾ ਵਿਕਾਸ ਕਮੇਟੀ ਵਲੋਂ ਮਨਜ਼ੂਰ ਕੀਤੇ ਗਏ ਪ੍ਰਸਤਾਵਾਂ ਨੂੰ ਸੂਬਾ ਸਰਕਾਰ ਕੋਲ ਮਨਜ਼ੂਰੀ ਲਈ ਭੇਜਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਉਪ ਮੰਡਲ ਮੈਜਿਸਟਰੇਟ ਡਾ. ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ, ਸੁਪਰਡੈਂਟ ਇੰਜੀਨੀਅਰ ਐੱਮ.ਐੱਸ. ਸਿਆਲ ਆਦਿ ਮੌਜੂਦ ਸਨ।


Shyna

Content Editor

Related News