ਐਕਸ਼ਨ 'ਚ ਪੰਜਾਬ ਸਰਕਾਰ! ਹੁਣ ਇਨ੍ਹਾਂ 3 ਅਧਿਕਾਰੀਆਂ 'ਤੇ ਡਿੱਗੀ ਗਾਜ, ਹੋਈ ਵੱਡੀ ਕਾਰਵਾਈ
Thursday, Jul 31, 2025 - 11:05 AM (IST)

ਮੋਰਿੰਡਾ/ਚੰਡੀਗੜ੍ਹ/ਜਲੰਧਰ (ਅਰਨੌਲੀ, ਅੰਕੁਰ, ਧਵਨ)- ਪੰਜਾਬ ਸਰਕਾਰ ਨੇ ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ’ਚ ਲਾਪ੍ਰਵਾਹੀ ਕਰਨ ’ਤੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਥਾਨਕ ਸਰਕਾਰਾਂ ਮੰਤਰੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਮੌਜੂਦਗੀ ’ਚ ਵਾਰਡ ਨੰਬਰ 5 ਅਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ, ਵਾਰਡ ਨੰਬਰ 13, 14, 15, ਪੁਰਾਣਾ ਬਸੀ ਰੋਡ ’ਤੇ ਸ਼ਿਵ ਨੰਦਾ ਸਕੂਲ ਰੋਡ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ ਇਹ ਵੇਖਿਆ ਕਿ ਘਰਾਂ ਦਾ ਕੂੜਾ-ਕਰਕਟ ਵੱਡੀ ਮਾਤਰਾ ’ਚ ਹਰ ਵਾਰਡ ’ਚ ਇੱਧਰ-ਉੱਧਰ ਖਿਲਰਿਆ ਹੋਇਆ ਹੈ ਅਤੇ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਬਿਲਕੁਲ ਅਸਫਲ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
ਨਗਰ ਕੌਂਸਲ ਦੀ ਢਿੱਲੀ ਕਾਰਗੁਜ਼ਾਰੀ ਅਤੇ ਸਫ਼ਾਈ ਪ੍ਰਣਾਲੀ ’ਚ ਲਾਪ੍ਰਵਾਹੀ ਨੂੰ ਧਿਆਨ ’ਚ ਰੱਖਦਿਆਂ ਮੋਰਿੰਡਾ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਨੂੰ ਤੁਰੰਤ ਤਬਾਦਲਾ ਕਰਕੇ ਹੋਰ ਥਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਮੌਕੇ ਵਾਰਡ ਨੰਬਰ 5 ਅਤੇ 6 ਦੇ ਨਿਵਾਸੀਆਂ ਵੱਲੋਂ ਇਲਾਕੇ ’ਚ ਲੰਬੇ ਸਮੇਂ ਤੋਂ ਬੰਦ ਸੀਵਰੇਜ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੀ ਸ਼ਿਕਾਇਤ ਕੀਤੀ ਗਈ, ਜੋਕਿ ਸੜਕਾਂ ਤੇ ਘਰਾਂ ਨੂੰ ਨਿਰੰਤਰ ਨੁਕਸਾਨ ਪਹੁੰਚਾ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 3 ਡਾਕਟਰਾਂ 'ਤੇ ਡਿੱਗੀ ਗਾਜ, ਹੋਏ ਸਸਪੈਂਡ
ਇਸ ਦੇ ਨਾਲ ਹੀ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਾਜੀਵ ਕਪੂਰ ਨੂੰ ਇਕ ਮਹੀਨੇ ਅੰਦਰ ਸਾਰੇ ਰੁਕੇ ਹੋਏ ਪਾਈਪ ਲਾਈਨਾਂ ਨੂੰ ਸਾਫ਼ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਉਹ ਇਕ ਮਹੀਨੇ ਬਾਅਦ ਦੋਬਾਰਾ ਇਸ ਇਲਾਕੇ ਦਾ ਦੌਰਾ ਕਰਕੇ ਕਾਰਗੁਜ਼ਾਰੀ ਦੀ ਸਮੀਖਿਆ ਕਰਨਗੇ। ਇਸ ਮੌਕੇ ਏ. ਡੀ. ਸੀ. (ਸ਼ਹਿਰੀ) ਪੂਜਾ ਸਿਆਲ ਗਰੇਵਾਲ, ਐੱਸ. ਡੀ. ਐੱਮ. ਮੋਰਿੰਡਾ ਸੁਖਪਾਲ ਸਿੰਘ, ਮੋਰਿੰਡਾ ਤੋਂ ‘ਆਪ’ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ, ਨਿਰਮਲਪ੍ਰੀਤ ਮਹਿਰਵਾਨ, ਵਿਵੇਕ ਸ਼ਰਮਾ, ਮਨਜੀਤ ਕੌਰ ਅਤੇ ਜਗਦੇਵ ਸਿੰਘ ਬਿੱਟੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e